ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਕਿਸਤਾਨੀ ਦੂਤਾਵਾਸ ਦਾ ਕੀਤਾ ਗਿਆ ਘਿਰਾਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਗੁਆਂਢੀ ਦੇਸ਼ ਪਾਕਿਸਤਾਨ ਤੋਂ ਘੱਟਗਿਣਤੀਆਂ ਉੱਤੇ ਅਤਿਆਚਾਰ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਵਾਰ ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਗੁਆਂਢੀ ਦੇਸ਼ ਪਾਕਿਸਤਾਨ ਤੋਂ ਘੱਟਗਿਣਤੀਆਂ ਉੱਤੇ ਅਤਿਆਚਾਰ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਵਾਰ ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ 17 ਸਾਲਾਂ ਧੀ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਹੈ ਜਿਸ ਦੇ ਵਿਰੋਧ ਵਿਚ ਅੱਜ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੁਆਰਾ ਦਿੱਲੀ ਸਥਿਤ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਦਰਅਸਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਬੇਟੀ ਨੂੰ 1 ਸਤੰਬਰ ਨੂੰ ਅਗਵਾ ਕੀਤਾ ਗਿਆ ਸੀ ਅਤੇ ਹੁਣ ਤੱਕ ਉਹ ਲੜਕੀ ਪਰਿਵਾਰ ਨੂੰ ਵਾਪਸ ਨਹੀਂ ਮਿਲੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੁਆਰਾ ਇਹ ਮਾਮਲਾ ਬੀਤੇ ਸ਼ਨੀਵਾਰ ਨੂੰ ਵਿਦੇਸ਼ ਮੰਤਰਾਲੇ ਤੱਕ ਵੀ ਪੁੱਜਦਾ ਕੀਤਾ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਪਾਕਿਸਤਾਨ ਉੱਤੇ ਦਬਾਅ ਪਾ ਕੇ ਬੱਚੀ ਨੂੰ ਵਾਪਸ ਪਰਿਵਾਰ ਨੂੰ ਸੌਪਿਆ ਜਾਵੇ। ਉੱਥੇ ਹੀ ਅੱਜ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੁਆਰਾ ਪਾਕਿਸਤਾਨੀ ਅਮਬੈਂਸੀ ਦਾ ਘਿਰਾਓ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਗ੍ਰੰਥੀ ਸਿੰਘ ਦੀ ਬੱਚੀ ਨੂੰ ਵਾਪਸ ਉਸ ਦੇ ਪਰਿਵਾਰ ਨੂੰ ਸੌਪਿਆ ਜਾਵੇ।

ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਇਸ ਤਰ੍ਹਾਂ ਸਿੱਖ ਲੜਕੀ ਨੂੰ ਜਬਰੀ ਅਗਵਾ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਜਗਜੀਤ ਕੌਰ ਨਾਮ ਦੀ ਇਕ ਸਿੱਖ ਲੜਕੀ ਮੁਸਲਿਮ ਲੜਕੇ ਦੁਆਰਾ ਅਗਵਾ ਕੀਤੀ ਗਈ ਸੀ ਅਤੇ ਉਸ ਦੀ ਜ਼ਬਰੀ ਧਰਮ ਪਰਿਵਰਤਨ ਕਰਕੇ ਨਿਕਾਹ ਕਰਵਾਇਆ ਗਿਆ ਸੀ ਜਿਸ ਉੱਤੇ ਖੂਬ ਹੰਗਾਮਾ ਮੱਚਿਆ ਸੀ। ਕੇਵਲ ਸਿੱਖ ਹੀ ਨਹੀਂ ਬਲਕਿ ਹਿੰਦੂਆਂ ਦੀਆਂ ਲੜਕੀਆਂ ਨੂੰ ਅਗਵਾ ਕਰਨ ਅਤੇ ਜਬਰੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਲਗਾਤਾਰ ਪਾਕਿਸਤਾਨ ਤੋਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

Leave a Reply

Your email address will not be published. Required fields are marked *