ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਐਤਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਸੱਤਵੇ ਦਿਨ ਭਾਰੀ ਹੰਗਾਮੇ ਵਿਚਾਲੇ ਰਾਜਸਭਾ ਵਿਚ ਦੋ ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ ਹੈ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਸਾਨਾਂ ਨੂੰ ਵਧਾਈ ਦਿੱਤੀ ਹੈ ਅਤੇ ਮੁੜ ਦਹੁਰਾਇਆ ਹੈ ਕਿ ਇਨ੍ਹਾਂ ਬਿੱਲਾਂ ਨਾਲ ਫਸਲਾਂ ਦੀ ਐਮਐਸਪੀ ਖਤਮ ਨਹੀਂ ਹੋਵੇਗੀ।
मैं पहले भी कहा चुका हूं और एक बार फिर कहता हूं:
MSP की व्यवस्था जारी रहेगी।
सरकारी खरीद जारी रहेगी।
हम यहां अपने किसानों की सेवा के लिए हैं। हम अन्नदाताओं की सहायता के लिए हरसंभव प्रयास करेंगे और उनकी आने वाली पीढ़ियों के लिए बेहतर जीवन सुनिश्चित करेंगे।
— Narendra Modi (@narendramodi) September 20, 2020
ਪੀਐਮ ਮੋਦੀ ਨੇ ਟਵੀਟ ਕਰ ਕਿਹਾ ”ਭਾਰਤ ਦੇ ਖੇਤੀ ਇਤਿਹਾਸ ਵਿਚ ਅੱਜ ਇਕ ਇਤਿਹਾਸਿਕ ਦਿਨ ਹੈ। ਸਾਡੀ ਮਿਹਨਤੀ ਕਿਸਾਨਾਂ ਨੂੰ ਸੰਸਦ ਵਿਚ ਮੁੱਖ ਬਿਲਾਂ ਦੇ ਪਾਸ ਹੋਣ ਉੱਤੇ ਵਧਾਈ,ਜੋ ਖੇਤੀ ਸੈਕਟਰ ਵਿਚ ਮੁਕੰਮਲ ਪਰਿਵਰਤਨ ਦੇ ਨਾਲ-ਨਾਲ ਕਰੋੜਾਂ ਕਿਸਾਨਾਂ ਨੂੰ ਮਜ਼ਬੂਤ ਬਣਾਵੇਗਾ”। ਉਨ੍ਹਾਂ ਨੇ ਅੱਗੇ ਕਿਹਾ ”ਦਹਾਕਿਆਂ ਤੋਂ ਸਾਡੇ ਕਿਸਾਨੀ ਭੈਣ-ਭਰਾ ਕਈ ਤਰ੍ਹਾਂ ਦੇ ਬੰਧਨਾਂ ਵਿਚ ਜਕੜੇ ਹੋਏ ਸਨ ਅਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿਚ ਪਾਸ ਬਿੱਲ ਨਾਲ ਅੰਨਦਾਤਾਵਾਂ ਨੂੰ ਇਨ੍ਹਾਂ ਸੱਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਅਤੇ ਉਨ੍ਹਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾਵੇਗਾ। ਸਾਡੇ ਖੇਤੀਬਾੜੀ ਸੈਕਟਰ ਨੂੰ ਨਵੀਨਤਮ ਤਕਨਾਲੋਜੀ ਦੀ ਤੁਰੰਤ ਲੋੜ ਹੈ, ਕਿਉਂਕਿ ਇਸ ਵਿਚ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਤਕਨਾਲੋਜੀ ਤੱਕ ਆਸਾਨ ਹੋਵੇਗੀ। ਇਸ ਵਿਚ ਨਾ ਕੇਵਲ ਉਪਜ ਵਧੇਗੀ ਬਲਕਿ ਵਧੀਆ ਨਤੀਜੇ ਸਾਹਮਣੇ ਆਉਣਗੇ। ਇਹ ਇਕ ਸਵਾਗਤਯੋਗ ਕਦਮ ਹੈ”।
ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ”ਮੈਂ ਪਹਿਲਾਂ ਵੀ ਕਹਿ ਚੁੱਕਿਆਂ ਹਾਂ ਅਤੇ ਇਕ ਵਾਰ ਫਿਰ ਕਹਿੰਦਾ ਹਾਂ ਐਮਐਸਪੀ ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ। ਅਸੀ ਇੱਥੇ ਆਪਣੇ ਕਿਸਾਨਾਂ ਦੀ ਸੇਵਾ ਲਈ ਹਨ। ਅਸੀ ਅੰਨਦਾਤਾਵਾਂ ਦੀ ਸਹਾਇਤਾ ਲਈ ਹਰਸੰਭਵ ਕੋਸ਼ਿਸ਼ ਕਰਾਂਗੇ ਅਤੇ ਉਨ੍ਹਾਂ ਦੀ ਆਉਣ ਵਾਲੀ ਪੀੜੀਆਂ ਲਈ ਵਧੀਆ ਜੀਵਨ ਯਕੀਨੀ ਕਰਾਂਗੇ”।