ਅਮਰੀਕਾ ‘ਚ ਤੂਫਾਨ ਕਾਰਨ 32 ਲੋਕਾਂ ਦੀ ਮੌਤ

ਅਮਰੀਕਾ:  ਅਮਰੀਕਾ ਦੇ ਦੱਖਣੀ ਅਤੇ ਮੱਧ-ਪੱਛਮੀ ਖੇਤਰਾਂ ਵਿੱਚ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ, ਜਦੋਂ ਕਿ ਕਈ ਲੋਕ ਜ਼ਖ਼ਮੀ ਹੋਏ…

ਅਮਰੀਕਾ:  ਅਮਰੀਕਾ ਦੇ ਦੱਖਣੀ ਅਤੇ ਮੱਧ-ਪੱਛਮੀ ਖੇਤਰਾਂ ਵਿੱਚ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ, ਜਦੋਂ ਕਿ ਕਈ ਲੋਕ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 7 ਲੋਕਾਂ ਦੀ ਮੌਤ ਦੀ ਖਬਰ ਆਈ ਸੀ। ਤੂਫਾਨ ਕਾਰਨ ਕਈ ਘਰਾਂ ‘ਤੇ ਦਰੱਖਤ ਡਿੱਗ ਗਏ ਹਨ ਅਤੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।

ਵਿਨਾਸ਼ਕਾਰੀ ਤੂਫ਼ਾਨ ਨਾਲ ਜੂਝ ਰਹੇ ਅਮਰੀਕਾ ਵਿੱਚ ਵੀ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਅਮਰੀਕੀ ਦੱਖਣੀ ਅਤੇ ਮੱਧ-ਪੱਛਮੀ ਖੇਤਰਾਂ ‘ਚ ਇਸ  ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ, ਜਦਕਿ ਕਈ ਜ਼ਖਮੀ ਹੋਏ ਹਨ। ਤੂਫ਼ਾਨ ਨੇ 11 ਰਾਜਾਂ ਵਿੱਚ ਭਾਰੀ ਤਬਾਹੀ ਮਚਾਈ ਹੈ। ਮੈਮਫ਼ਿਸ ਪੁਲਿਸ ਵੱਲੋਂ ਦੱਸਿਆ ਗਿਆ ਕਿ ਸ਼ਨੀਵਾਰ ਨੂੰ ਮੈਮਫ਼ਿਸ ਅਤੇ ਟੈਨੇਸੀ ਵਿੱਚ ਟੋਰਨਾਡੋ ਦੀਆਂ ਤੇਜ਼ ਹਵਾਵਾਂ ਕਾਰਨ ਕਈ ਘਰਾਂ ‘ਤੇ ਦਰੱਖਤ ਡਿੱਗ ਪਏ। ਉਨ੍ਹਾਂ ਦੇ ਡਿੱਗਣ ਤੋਂ ਬਾਅਦ ਦੋ ਬੱਚਿਆਂ ਸਮੇਤ 3 ਲੋਕਾਂ ਦੀ ਮੌਤ ਹੋ ਸੀ ਹੁਣ ਅੰਕੜੇ ਵੱਧਦੇ ਜਾ ਰਹੇ ਹਨ।

ਰਾਸ਼ਟਰਪਤੀ ਜੋਅ ਬਿਡੇਨ ਨੇ ਟੋਰਨੇਡੋ ਕਾਰਨ ਹੋਈਆਂ ਇਨ੍ਹਾਂ ਮੌਤਾਂ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਜਾਰੀ ਬਿਆਨ ‘ਚ ਕਿਹਾ ਕਿ ‘ਅਸੀਂ ਸਥਿਤੀ ਦਾ ਮੁਲਾਂਕਣ ਕਰ ਰਹੇ ਹਾਂ। ਸਾਨੂੰ ਆਪਣੇ ਅਜ਼ੀਜ਼ਾਂ ਦੇ ਵਿਛੋੜੇ ਦਾ ਅਫ਼ਸੋਸ ਹੈ। ਅਸੀਂ ਜਾਣਦੇ ਹਾਂ ਕਿ ਇਸ ਸਮੇਂ ਮ੍ਰਿਤਕਾਂ ਦੇ ਪਰਿਵਾਰਾਂ ‘ਤੇ ਕੀ ਬੀਤ ਰਹੀ ਹੋਵੇਗੀ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਨੇ ਦੇਸ਼ ਦੇ ਕਈ ਖੇਤਰਾਂ ਨੂੰ ਵੱਡੇ ਆਫ਼ਤ ਵਾਲੇ ਖੇਤਰਾਂ ਵਜੋਂ ਘੋਸ਼ਿਤ ਕੀਤਾ ਸੀ।

 

ਮੀਡੀਆ ਰਿਪੋਰਟਸ ਮੁਤਾਬਿਕ ਅਮਰੀਕਾ ‘ਚ ਟੋਰਨੇਡੋ ਨਾਲ 21 ਮੌਤਾਂ ਹੋਈਆਂ ਹਨ। ਸ਼ੁੱਕਰਵਾਰ ਤੜਕੇ ਸੰਯੁਕਤ ਰਾਜ ਦੇ ਦੱਖਣੀ ਅਤੇ ਮੱਧ-ਪੱਛਮੀ ਹਿੱਸਿਆਂ ਵਿੱਚ ਇੱਕ ਵਿਨਾਸ਼ਕਾਰੀ ਤੂਫ਼ਾਨ ਨੇ ਤਬਾਹੀ ਮਚਾ ਦਿੱਤੀ। ਇਲੀਨੋਇਸ ਵਿੱਚ ਮੌਸਮ ਦੇ ਪ੍ਰਕੋਪ ਦੌਰਾਨ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ। ਰਿਪੋਰਟ ਮੁਤਾਬਕ ਵੱਖ-ਵੱਖ ਥਾਵਾਂ ‘ਤੇ 60 ਤੋਂ ਵੱਧ ਤੂਫਾਨ ਦੇ ਅਲਰਟ ਜਾਰੀ ਕੀਤੇ ਗਏ ਸਨ। ਯੂਐਸ ਰਾਜ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਨੂੰ ਅਰਕਾਨਸਾਸ ਵਿੱਚ ਲਿਟਲ ਰੌਕ ਅਤੇ ਹੋਰ ਥਾਵਾਂ ‘ਤੇ ਇੱਕ “ਵੱਡਾ ਅਤੇ ਵਿਨਾਸ਼ਕਾਰੀ ਤੂਫਾਨ” ਆਇਆ। ਜਿਸ ਵਿਚ ਕਈ ਘਰ ਤਬਾਹ ਹੋ ਗਏ ਅਤੇ ਇਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਨਾਲ ਹੀ ਕਈ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 

Leave a Reply

Your email address will not be published. Required fields are marked *