ਜਲੰਧਰ-ਪੰਜਾਬ ਦੇ ਜਲੰਧਰ ਤੋਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਸ਼ਨਿਚਰਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਸਿੰਡੀਕੇਟ ਨਾਲ ਜੁੜੇ ਕਰੀਬ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਿਟੀ ਪੁਲਿਸ ਨੇ 84 ਲੱਖ ਰੁਪਏ ਦੀ ਡਰੱਗ ਮਨੀ, ਇੱਕ ਟਰੱਕ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਵੀ ਸ਼ਾਮਲ ਸਨ। ਫਿਲਹਾਲ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰ ਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ।
ਦੱਸ ਦਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫ਼ਗਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਵਾਈ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਜਲੰਧਰ ਵਿਚ ਵੱਡੀ ਮਾਤਰਾ ਵਿਚ ਨਸ਼ਾ ਬਰਾਮਦ, ਲੱਖਾਂ ਦੀ ਡਰੱਗ ਮਨੀ, ਕਾਰਾਂ ਸਮੇਤ 13 ਤਸਕਰ ਅੜਿੱਕੇ
ਜਲੰਧਰ-ਪੰਜਾਬ ਦੇ ਜਲੰਧਰ ਤੋਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਸ਼ਨਿਚਰਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਸਿੰਡੀਕੇਟ…
