ਕੈਨੇਡਾ: 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਬਾਰਡਰ ਸਕਿਉਰਿਟੀ ਏਜੰਸੀ ਨੇ ਵੱਡਾ ਝਟਕਾ ਦਿੱਤਾ ਹੈ। ਕੁਝ ਹੀ ਦਿਨਾਂ ਵਿੱਚ 700 ਵਿਦਿਆਰਥੀਆਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ। ਜਲੰਧਰ ਦੀ ਇੱਕ ਏਜੰਸੀ ਵੱਲੋਂ ਕੀਤੀ ਗਈ ਧੋਖਾਧੜੀ ਦਾ ਸ਼ਿਕਾਰ ਹੋਏ ਇਨ੍ਹਾਂ ਵਿਦਿਆਰਥੀਆਂ ਦੇ ਦਸਤਾਵੇਜ਼ ਫਰਜ਼ੀ ਪਾਏ ਜਾਣ ਦੇ ਮਾਮਲੇ ਵਿੱਚ ਕੈਨੇਡਾ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਵਿਦਿਆਰਥੀਆਂ ਨੇ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਪਰ ਜਦੋਂ ਉਨ੍ਹਾਂ ਨੇ ਪੀਆਰ ਲਈ ਅਪਲਾਈ ਕੀਤਾ ਤਾਂ ਜਾਂਚ ਵਿੱਚ ਇਨ੍ਹਾਂ ਦੇ ਦਸਤਾਵੇਜ਼ ਜਾਅਲੀ ਪਾਏ ਗਏ। ਜਦੋਂ ਕਿ ਉਕਤ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਨੂੰ ਨਾ ਸਿਰਫ਼ ਵੀਜ਼ਾ ਮਿਲਿਆ ਸਗੋਂ ਕੈਨੇਡਾ ਦੇ ਕਾਲਜਾਂ ‘ਚ ਦਾਖ਼ਲਾ ਵੀ ਮਿਲ ਗਿਆ।
ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਏਜੰਸੀ ਚਲਾਉਣ ਵਾਲੇ ਬ੍ਰਿਜੇਸ਼ ਮਿਸ਼ਰਾ ਨਾਂ ਦੇ ਵਿਅਕਤੀ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਧੋਖਾਧੜੀ ਕੀਤੀ। ਇਨ੍ਹਾਂ 700 ਵਿਦਿਆਰਥੀਆਂ ਨੇ ਬ੍ਰਿਜੇਸ਼ ਮਿਸ਼ਰਾ ਰਾਹੀਂ ਹੀ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ ਸੀ। ਇੰਨਾ ਹੀ ਨਹੀਂ ਮਿਸ਼ਰਾ ਨੇ ਇਨ੍ਹਾਂ ਸਾਰੇ 700 ਵਿਦਿਆਰਥੀਆਂ ਤੋਂ 16-16 ਲੱਖ ਰੁਪਏ ਲਏ ਸਨ। ਬ੍ਰਿਜੇਸ਼ ਮਿਸ਼ਰਾ ਨੇ ਬੜੀ ਚਲਾਕੀ ਨਾਲ ਇਨ੍ਹਾਂ ਵਿਦਿਆਰਥੀਆਂ ਤੋਂ ਸਾਰੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾ ਲਏ ਪਰ ਖੁਦ ਦਸਤਖਤ ਨਹੀਂ ਕੀਤੇ। ਇਸੇ ਲਈ ਕੈਨੇਡੀਅਨ ਏਜੰਸੀਆਂ ਇਸ ਗੱਲ ਨੂੰ ਸਵੀਕਾਰ ਨਹੀਂ ਕਰਦੀਆਂ ਪਰ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ।