ਬਲਜਿੰਦਰ ਸਿੰਘ ਮਹੰਤ, ਐਸਏਐਸ ਨਗਰ: ਮੁਹਾਲੀ ‘ਚ ਨਵੇਂ ਸਾਲ ‘ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ ‘ਚ ਰਾਤ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ। ਡੀਸੀ ਨੇ ਅਮਨ-ਕਾਨੂੰਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 1:00 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਮੁਹਾਲੀ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਦੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਆਈਪੀਸੀ ਦੀ ਧਾਰਾ 144 ਤਹਿਤ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਜਾਵੇਗੀ।