IPL 2024 ਦਾ ਦੂਸਰਾ ਮੈਚ 23 ਮਾਰਚ ਨੂੰ ਯਾਨੀ ਅੱਜ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ, ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਟਰਨੈਸ਼ਨਲ ਸਟੇਡੀਅਮ (Maharaja Yadavindra Singh International Cricket Stadium) ਮੁੱਲਾਂਪੁਰ, ਮੋਹਾਲੀ ਵਿਖੇ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਕਾਰ ਖੇਡਿਆ ਜਾਵੇਗਾ। ਮੈਚ ਲਈ ਸਾਰੀਆਂ ਸ਼੍ਰੇਣੀਆਂ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਪੰਜਾਬ ਕਿੰਗਜ਼ ਦੀ ਟੀਮ ਆਈਪੀਐਲ ਦੇ ਨਵੇਂ ਸੀਜ਼ਨ ਦੀ ਸ਼ੁਰੂਆਤ ਦਿੱਲੀ ਖ਼ਿਲਾਫ਼ ਮੈਚ ਨਾਲ ਕਰੇਗੀ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਇਨ੍ਹਾਂ ਖਿਡਾਰੀਆਂ ਦੇ ਖੇਡਣ ਦੀ ਉਮੀਦ (ਪਲੇਇੰਗ ਇਲੈਵਨ)
-ਦਿੱਲੀ ਕੈਪੀਟਲਜ਼ ਪਲੇਇੰਗ ਇਲੈਵਨ
ਰਿਸ਼ਭ ਪੰਤ (ਕਪਤਾਨ), ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਹੈਰੀ ਬਰੂਕ, ਕੁਮਾਰ ਕੁਸ਼ਾਗਰਾ (ਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਕੇਸ਼ ਕੁਮਾਰ, ਖਲੀਲ ਅਹਿਮਦ ਅਤੇ ਐਨਰਿਕ ਨੋਰਟੀਆ।
-ਪੰਜਾਬ ਕਿੰਗਜ਼ (ਪੰਜਾਬ ਕਿੰਗਜ਼ ਪਲੇਇੰਗ ਇਲੈਵਨ)
ਸ਼ਿਖਰ ਧਵਨ (ਕਪਤਾਨ), ਪ੍ਰਭਸਿਮਰਨ ਸਿੰਘ, ਜੌਨੀ ਬੇਅਰਸਟੋ, ਅਥਰਵ ਟੇਡੇ, ਲਿਆਮ ਲਿਵਿੰਗਸਟਨ, ਜਿਤੇਸ਼ ਸ਼ਰਮਾ (ਕੀਪਰ), ਸੈਮ ਕੁਰਾਨ, ਹਰਸ਼ਲ ਪਟੇਲ, ਕਾਗਿਸੋ ਰਬਾਡਾ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ।
ਪੁਲਿਸ ਨੇ ਰੂਟ ਪਲਾਨ ਜਾਰੀ ਕੀਤਾ
ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਨੇ ਮੁੱਲਾਂਪੁਰ ਵਿੱਚ ਹੋਣ ਵਾਲੇ ਆਈਪੀਐਲ ਮੈਚ ਲਈ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਇਸ ਰੂਟ ਪਲਾਨ ਅਨੁਸਾਰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ ਤੱਕ ਟਰੈਫਿਕ ਲਈ ਰੂਟ ਡਾਇਵਰਟ ਕੀਤੇ ਗਏ ਹਨ।ਪੁਲਿਸ ਅਨੁਸਾਰ ਕੁਰਾਲੀ ਤੋਂ ਆਉਣ ਵਾਲੀ ਟਰੈਫਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ।
ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਮੈਚ ਦੇਖਣ ਆਉਣ ਵਾਲਿਆਂ ਲਈ ਦੋ ਥਾਵਾਂ ’ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲੀਸ ਨੇ ਚੰਡੀਗੜ੍ਹ ਤੋਂ ਸਟੇਡੀਅਮ ਨੂੰ ਜਾਂਦੀ ਸੜਕ ’ਤੇ ਪੁਲ ਦੇ ਖੱਬੇ ਪਾਸੇ ਗੇਟ ਨੰਬਰ 1, 1ਏ, 1ਸੀ, 2 ਅਤੇ 4 ’ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ।
ਇਸੇ ਤਰ੍ਹਾਂ ਸਟੇਡੀਅਮ ਦੇ ਗੇਟ ਨੰਬਰ 7, 11 ਅਤੇ 12 ਲਈ ਚੰਡੀਗੜ੍ਹ ਤੋਂ ਬੈਰੀਅਰ ਵੱਲ ਓਮੈਕਸ ਲਾਈਟ ਪੁਆਇੰਟ ਨੇੜੇ ਖੱਬੇ ਪਾਸੇ ਪਾਰਕਿੰਗ ਬਣਾਈ ਗਈ ਹੈ।