ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਾਰਮਿਕ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹ ਗਰਭਵਤੀ ਹਨ। ਸੀਐਮ ਮਾਨ ਦੇ ਘਰ ਜਲਦ ਕਿਲਕਾਰੀ ਗੂੰਜ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਗੁਰਪ੍ਰੀਤ ਕੌਰ ਦੀ ਡਿਲੀਵਰੀ ਅੱਜ ਹੋ ਸਕਦੀ ਹੈ। ਦੱਸ ਦੇਈਏ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਉਨ੍ਹਾਂ ਦੇ ਘਰ ਖੁਸ਼ੀਆਂ ਆਉਣਗੀਆਂ। ਉਨ੍ਹ੍ਵਾਂ ਕਿਹਾ ਸੀ ਕਿ ਮੁੰਡਾ ਹੋਵੇ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ। ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
Gurpreet Kaur Pregnant : ਸੀਐਮ ਮਾਨ ਦੀ ਪਤਨੀ ਹਸਪਤਾਲ ‘ਚ ਦਾਖਲ, ਜਲਦ ਆ ਸਕਦੀ ਹੈ ਖੁਸ਼ਖਬਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਾਰਮਿਕ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹ…
