ਫਿਰੋਜ਼ਪੁਰ- ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਅੰਦਰ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਮੰਗਾਂ ਨਹੀਂ ਮੰਨ ਰਹੀ। ਇਸ ਦੌਰਾਨ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਚੱਲ ਰਹੇ ਪ੍ਰਦਰਸ਼ਨ ਵਿਚ ਅੱਜ 6ਵੇਂ ਦਿਨ ਲਗਾਤਾਰ ਫਿਰੋਜ਼ਪੁਰ ਜ਼ਿਲੇ ਵਿਚ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਗਈ।
ਪਿਛਲੇ ਲੰਬੇ ਸਮੇਂ ਤੋਂ ਕੋਰੋਨਾ ਕਾਲ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਸਮੇਂ-ਸਮੇਂ ‘ਤੇ ਮੰਗ ਪੱਤਰ ਦਿੱਤੇ ਗਏ। ਕੱਚੇ ਕਾਮਿਆਂ ਨੂੰ ਪੱਕੇ ਕਰਨ ਸਬੰਧੀ ਮੰਗ ਪੱਤਰ ਦਿੱਤੇ ਗਏ ਹਨ ਪਰ ਪੰਜਾਬ ਸਰਕਾਰ ਵਲੋਂ ਝੂਠੇ ਲਾਰਿਆਂ ਤੋਂ ਸਿਵਾ ਕੁਝ ਵੀ ਨਹੀਂ ਮਿਲਿਆ, ਜਿਸ ਕਾਰਣ ਜ਼ਿਲਾ ਫਿਰੋਜ਼ਪੁਰ ਦਾ ਸਾਰਾ ਸਟਾਫ ਅੱਜ 6ਵੇਂ ਦਿਨ ਲਗਾਤਾਰ ਹੜਤਾਲ ‘ਤੇ ਸੀ। ਅੱਜ ਐੱਨ.ਐੱਚ.ਐੱਮ. ਕਾਮਿਆਂ ਦੇ ਨਾਲ ਰੈਗੂਲਰ ਜੌਬ ‘ਤੇ ਕੰਮ ਕਰ ਰਹੇ ਡਾਕਟਰਾਂ, ਪੈਰਾ ਮੈਡੀਕਲ ਯੂਨੀਅਨ ਅਤੇ ਪੈਰਾਮੈਡੀਕਲ ਤਾਲਮੇਲ ਕਮੇਟੀ ਆਈ ਸੀ.ਟੀ.ਸੀ ਬਿਜਲੀ ਬੋਰਡ, ਐੱਨ ਆਰ ਐੱਮ ਯੂ ਅਤੇ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਮੁਲਾਜ਼ਮਾਂ ਦਾ ਧਰਨੇ ਵਿੱਚ ਸਾਥ ਦਿੱਤਾ।
ਬੀਤੇ ਦਿਨੀਂ ਐਮਡੀ ਐਨਐਚਐਮ ਵੱਲੋਂ ਇਕ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਟਰਮੀਨੇਟ ਕਰਨ ਦੀ ਧਮਕੀ ਦਿੱਤੀ ਗਈ ਸੀ ਪਰ ਉਸ ਧਮਕੀ ਨੂੰ ਨਕਾਰਦਿਆਂ ਹੋਇਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਆਪਣਾ ਪ੍ਰੋਗਰਾਮ ਪੂਰਾ ਕੀਤਾ ਗਿਆ। ਮੁਲਜ਼ਮਾਂ ਦੀ ਇਹੋ ਮੰਗ ਹੈ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਸ਼ਰਤ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਅਤੇ ਜਲਦੀ ਹੀ ਮੁਲਾਜ਼ਮ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।