ਜੇਲ੍ਹ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਹੋ ਰਹੀ ਹੈ। ਇਹ ਦੋਸ਼ ਲਾਉਂਦਿਆਂ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੇ ਪਤੀ ਨੂੰ ਇਨਸੁਲਿਨ ਨਹੀਂ ਦੇ ਰਹੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਸਰਕਾਰ ਉਨ੍ਹਾਂ (ਅਰਵਿੰਦ ਕੇਜਰੀਵਾਲ) ਨੂੰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਗੱਠਜੋੜ ‘ਇੰਡੀਆ’ ਭਾਜਪਾ ਦੀ ਤਾਨਾਸ਼ਾਹੀ ਵਿਰੁਧ ਲੜੇਗਾ ਅਤੇ ਜਿੱਤੇਗਾ।
ਸੁਨੀਤਾ ਨੇ ‘ਉਲਗੁਲਾਨ ਨਿਆਂ’ ਰੈਲੀ ’ਚ ਕਿਹਾ, ‘‘ਉਹ ਮੇਰੇ ਪਤੀ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੇ ਹਨ। ਉਨ੍ਹਾਂ ਦੇ ਭੋਜਨ ਦੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕਰ ਦਿਤਾ ਗਿਆ ਹੈ। ਮੇਰਾ ਪਤੀ ਸ਼ੂਗਰ ਦਾ ਮਰੀਜ਼ ਹੈ ਜੋ 12 ਸਾਲਾਂ ਤੋਂ ਇਨਸੁਲਿਨ ’ਤੇ ਹੈ; ਉਨ੍ਹਾਂ ਨੂੰ ਰੋਜ਼ਾਨਾ 50 ਯੂਨਿਟ ਇਨਸੁਲਿਨ ਦੀ ਜ਼ਰੂਰਤ ਹੁੰਦੀ ਹੈ।’’
ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਨੂੰ ‘ਲੋਕ ਸੇਵਾ’ ਕਰਨ ਲਈ ਜੇਲ੍ਹ ਭੇਜਿਆ ਗਿਆ ਅਤੇ ਉਨ੍ਹਾਂ ਵਿਰੁਧ ਕੋਈ ਦੋਸ਼ ਸਾਬਤ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਤਾਨਾਸ਼ਾਹੀ ਵਿਰੁਧ ਲੜਾਂਗੇ ਅਤੇ ਜਿੱਤਾਂਗੇ। ਜੇਲ੍ਹ ਦੇ ਤਾਲੇ ਟੁੱਟਣਗੇ ਅਤੇ ਅਰਵਿੰਦ ਕੇਜਰੀਵਾਲ ਤੇ ਹੇਮੰਤ ਸੋਰੇਨ ਛੁੱਟਣਗੇ।’’
ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 21 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਇਹ ਨੀਤੀ ਹੁਣ ਰੱਦ ਕਰ ਦਿਤੀ ਗਈ ਹੈ। ਸੋਰੇਨ ਨੂੰ ਈ.ਡੀ. ਨੇ ਕਥਿਤ ਜ਼ਮੀਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ 31 ਜਨਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ।
‘ਜੇਲ੍ਹ ਵਿਚ ਕੇਜਰੀਵਾਲ ਨੂੰ ਮਾਰਨ ਦੀ ਹੋ ਰਹੀ ਸਾਜ਼ਿਸ਼’, ਪਤਨੀ ਸੁਨੀਤਾ ਕੇਜਰੀਵਾਲ ਨੇ ਲਾਏ ਦੋਸ਼
ਜੇਲ੍ਹ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਹੋ ਰਹੀ ਹੈ। ਇਹ ਦੋਸ਼ ਲਾਉਂਦਿਆਂ ਅਰਵਿੰਦ…
