ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਸੁਖਬੀਰ ਬਾਦਲ ਚੋਣ ਨਹੀਂ ਲੜਨਗੇ। ਜਲੰਧਰ ਵਿਖੇ ਸੁਖਬੀਰ ਬਾਦਲ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਜਲੰਧਰ ਤੋਂ ਮਹਿੰਦਰ ਸਿੰਘ ਕੇਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਮਹਿੰਦਰ ਸਿੰਘ ਕੇਪੀ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਧਰ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਸੱਤ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਐਲਾਨ ਕੀਤਾ ਸੀ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਐਲ਼ਾਨਿਆ ਗਿਆ ਸੀ। ਪਟਿਆਲਾ ਤੋਂ ਐਨ ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਫ਼ਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਤੇ ਫਰੀਦਕੋਟ ਤੋਂ ਰਾਜਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਆਖਰੀ ਸੂਚੀ ਕੀਤੀ ਜਾਰੀ, ਸੁਖਬੀਰ ਬਾਦਲ ਨਹੀਂ ਲੜਨਗੇ ਚੋਣ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਸੁਖਬੀਰ ਬਾਦਲ ਚੋਣ ਨਹੀਂ ਲੜਨਗੇ। ਜਲੰਧਰ ਵਿਖੇ…
