ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ’ ਚ ਹਨ। ਅੱਜ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਤਿਹਾੜ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਮਿੰਟ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ। ਦਿੱਲੀ ਦੇ ਮੰਤਰੀ ਨੇ ਕਿਹਾ, ‘ਮੈਂ ਮੁੱਖ ਮੰਤਰੀ ਨਾਲ ਮੁਲਾਕਾਤਕੀਤੀ।ਉਨ੍ਹਾਂ ਨੇ ਮੈਨੂੰ ਕਿਹਾ ਲੋਕਾਂ ਨੂੰ ਉਨ੍ਹਾਂ ਬਾਰੇ ਚਿੰਤਾ ਨਹੀਂ ਕਰਨੀ ਚਾਹੀਦੀ। ਉਹ ਮਜ਼ਬੂਤ ਹਨ ਅਤੇ ਉਹ ਦਿੱਲੀ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਆਪਣੀ ਲੜਾਈ ਜਾਰੀ ਰੱਖਣਗੇ।’ਦੱਸਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਂਦੇ ਰਹਿਣਗੇ ਤੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਨਹੀ ਦੇਣਗੇ।