ਗੁਰਦਾਸਪੁਰ : ਜ਼ਿਲ੍ਹੇ ਅਧੀਨ ਪੈਂਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਚ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌ.ਤ ਹੋ ਗਈ। ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ ਫਤਹਿਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਅਕਾਸ਼ਦੀਪ ਸਿੰਘ ਦੀ ਮੌ.ਤ ਹੋ ਗਈ ਸੀ,ਜਦਕਿ ਉਸ ਦਾ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌ.ਤ ਹੋ ਗਈ। ਦੋਵੇਂ ਸਕੇ ਭਰਾਵਾਂ ਦੀ ਮੌ.ਤ ਦੀ ਖ਼ਬਰ ਸੁਣ ਪੂਰੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ ਹੈ। ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ਤੋਂ ਦੋਵੇਂ ਭਰਾ ਇੰਸਟਾਗ੍ਰਾਮ ਉੱਤੇ ਵੀ ਕਾਫੀ ਮਸ਼ਹੂਰ ਸਨ। ਪਰਿਵਾਰਕ ਮੈਂਬਰਾਂ ਨੇ ਐੱਸਐੱਸਪੀ ਬਟਾਲਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਸੀਸੀਟੀਵੀ਼ ਕੈਮਰੇ ਖੰਗਾਲ ਕੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਹਾਦਸੇ ਦਾ ਰੂਪ ਦਿਤਾ ਗਿਆ ਹੈ।
ਦੱਸ ਦੇਈਏ ਕਿ ਇਹ ਦੋਵੇਂ ਭਰਾ ਫਤਹਿਗੜ੍ਹ ਚੂੜੀਆਂ ਵਿਚ ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ’ਤੇ ਫਾਸਟ ਫੂਡ ਦਾ ਕੰਮ ਕਰਦੇ ਸਨ ਅਤੇ ਰੋਜ਼ਾਨਾ ਫਤਹਿਗੜ੍ਹ ਚੂੜੀਆਂ ਤੋਂ ਸ਼ਾਮ ਨੂੰ ਵਾਪਸ ਕੋਟਲੀ ਸੂਰਤ ਮੱਲੀ ਅਪਣੇ ਘਰ ਆਉਂਦੇ ਸਨ। ਦੇਰ ਰਾਤ ਅਪਣੇ ਕੰਮ ਤੋਂ ਘਰੇ ਵਾਪਸ ਆਉਂਦੇ ਸਮੇਂ ਇਨ੍ਹਾਂ ਨਾਲ ਹਾਦਸਾ ਵਾਪਰਿਆ, ਜਿਸ ਵਿਚ ਦੋਵੇਂ ਭਰਾਵਾਂ ਦੀ ਮੌ.ਤ ਹੋ ਗਈ।
ਨਿਹੰਗ ਸਿੰਘ ਫਾਸਟ ਫੂਡ ਨਾਂ ਤੋਂ ਮਸ਼ਹੂਰ ਸਕੇ ਭਰਾਵਾਂ ਦੀ ਮੌ.ਤ, ਪਰਿਵਾਰ ਬੋਲਿਆ, ਵਾਰ.ਦਾਤ ਨੂੰ ਦਿੱਤਾ ਗਿਆ ਹਾਦ.ਸੇ ਦਾ ਰੂਪ
ਗੁਰਦਾਸਪੁਰ : ਜ਼ਿਲ੍ਹੇ ਅਧੀਨ ਪੈਂਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਚ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਸੜਕ ਹਾਦਸੇ ਵਿਚ ਦੋ…
