ਲਖਨਊ—ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ‘ਚ ਇਕ ਔਰਤ ਨਾਲ ਪਹਿਲਾਂ ਉਸ ਦੇ ਦਿਓਰ ਨੇ ਬਲਾ.ਤਕਾਰ ਕੀਤਾ ਅਤੇ ਫਿਰ ਆਪਣੇ ਭਰਾ ਤੇ ਮਹਿਲਾ ਦੇ ਪਤੀ ਨਾਲ ਮਿਲ ਕੇ ਉਸ ਦਾ ਗਲਾ ਘੁੱਟ ਕੇ ਹੱਤਿ.ਆ ਕਰਨ ਦੀ ਕੋਸ਼ਿਸ਼ ਕੀਤੀ। ਹੱਤਿਆ ਦੀ ਕੋਸ਼ਿਸ਼ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਇਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਔਰਤ ਦਾ ਪਤੀ ਉਸ ਦੇ ਗਲੇ ‘ਚ ਚੁੰਨੀ ਬੰਨ੍ਹ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਦਿਓਰ ਖੁਦ ਆਪਣੇ ਮੋਬਾਈਲ ‘ਚ ਘਟਨਾ ਦੀ ਵੀਡੀਓ ਬਣਾ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮਹਿਲਾ ਨੇ ਪੁਲਿਸ ਨੂੰ ਇਸ ਮਾਮਲੇ ‘ਚ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਹੁਣ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਪਤੀ ਅਤੇ ਦਿਓਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਖਤੌਲੀ ਕੋਤਵਾਲੀ ਖੇਤਰ ਦੀ ਰਹਿਣ ਵਾਲੀ ਪੀੜਤ ਔਰਤ ਨੇ ਆਪਣੇ ਸ਼ਿਕਾਇਤ ਪੱਤਰ ‘ਚ ਦੋਸ਼ ਲਾਇਆ ਹੈ ਕਿ ਰਮਜ਼ਾਨ ਦੌਰਾਨ 2 ਅਪ੍ਰੈਲ ਨੂੰ ਉਸ ਦੇ ਦਿਓਰ ਨੇ ਉਸ ਨਾਲ ਬਲਾ.ਤਕਾਰ ਕੀਤਾ। ਇਸ ਦੌਰਾਨ ਉਸ ਦਾ ਪਤੀ ਘਰ ਨਹੀਂ ਸੀ। ਵਾਪਸ ਆਉਣ ਤੋਂ ਬਾਅਦ ਜਦੋਂ ਪੀੜਤਾ ਨੇ ਆਪਣੇ ਪਤੀ ਨੂੰ ਹੱਡਬੀਤੀ ਸੁਣਾਈ ਤਾਂ ਉਸ ਨੇ ਕਿਹਾ, “ਹੁਣ ਤੂੰ ਮੇਰੀ ਪਤਨੀ ਨਹੀਂ ਰਹੀ, ਹੁਣ ਤੂੰ ਮੇਰੀ ਭਾਬੀ ਹੈ।”
ਔਰਤ ਨੇ ਦੋਸ਼ ਲਾਇਆ ਹੈ ਕਿ ਅਗਲੇ ਦਿਨ 3 ਅਪ੍ਰੈਲ ਨੂੰ ਉਸ ਦਾ ਪਤੀ ਅਤੇ ਦਿਓਰ ਉਸ ਦੇ ਕਮਰੇ ਵਿਚ ਆਏ ਅਤੇ ਉਸ ਦੇ ਗਲੇ ਵਿਚ ਚੁੰਨੀ ਬੰਨ੍ਹ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਜਦਕਿ ਉਸ ਦਾ ਦਿਓਰ ਉਸ ਦੀ ਵੀਡੀਓ ਬਣਾ ਰਿਹਾ ਸੀ। ਮਹਿਲਾ ਨੇ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ‘ਚੋਂ ਬਚ ਕੇ ਆਪਣੀ ਜਾਨ ਬਚਾਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਪੀ ਸਤਿਆਨਾਰਾਇਣ ਪ੍ਰਜਾਪਤ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਬਿਨੈਕਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਖਤੌਲੀ ‘ਚ ਉਸ ਦੇ ਪਤੀ ਅਤੇ ਸਾਲੇ ਦੇ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ‘ਤੇ ਬਲਾ.ਤਕਾਰ ਅਤੇ ਕ.ਤ.ਲ ਦੇ ਇਰਾਦੇ ਦਾ ਦੋਸ਼ ਲਗਾਇਆ ਗਿਆ ਹੈ। ਦੋਵਾਂ ਮੁਲਜ਼ਮਾਂ ਦੀ ਗ੍ਰਿਫ਼.ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਵਾਂ ਨੂੰ ਗ੍ਰਿਫ.ਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਦਿਓਰ ਨੇ ਭਾਬੀ ਨਾਲ ਕੀਤਾ ਬਲਾ.ਤਕਾਰ, ਦੱਸਣ ਉਤੇ ਪਤੀ ਬੋਲਿਆ, ਹੁਣ ਤੂੰ ਮੇਰੀ ਘਰਵਾਲੀ ਨਹੀਂ, ਭਾਬੀ ਹੈਂ
ਲਖਨਊ—ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ‘ਚ ਇਕ ਔਰਤ ਨਾਲ ਪਹਿਲਾਂ ਉਸ ਦੇ ਦਿਓਰ ਨੇ ਬਲਾ.ਤਕਾਰ ਕੀਤਾ ਅਤੇ ਫਿਰ ਆਪਣੇ ਭਰਾ ਤੇ ਮਹਿਲਾ ਦੇ ਪਤੀ ਨਾਲ…
