ਦਸੂਹਾ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਇਕ ਜਣੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਅੱਜ ਜਦੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਜਦੋਂ ਉਹ ਜੰਡਿਆਲਾ ਨਜ਼ਦੀਕ ਅੰਮ੍ਰਿਤਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਸਿੱਟੇ ਵੱਜੋਂ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖਮੀ ਹੋਏ ਹਨ, ਉਨ੍ਹਾਂ ਦੀ ਲੱਤ ਅਤੇ ਚੂਲੇ ‘ਤੇ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿਚ ਉਨ੍ਹਾਂ ਦੀ ਗੱਡੀ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਪਤਾ ਲੱਗਾ ਹੈ ਕਿ ਅੱਜ ਉਨ੍ਹਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਉਪਰੰਤ ਸ਼ਾਮ 5.30 ਵਜੇ ਅਮਰੀਕਾ ਜਾਣਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਾਲ ਵਾਪਰਿਆ ਭਾਣਾ, ਅੰਮ੍ਰਿਤਸਰ ਜਾਂਦਿਆਂ ਸੜਕ ਹਾਦਸਾ, ਇਕ ਦੀ ਮੌ.ਤ
ਦਸੂਹਾ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ…
