ਚੰਡੀਗੜ੍ਹ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਪੰਜਾਬ ਦੀ ਸਿਆਸੀ ਵਿਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸ ਹਲਚਲ ਵਿਚ ਹੁਣ ਪੰਜਾਬ ਪੁਲਿਸ (Punjab Police) ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ (Kunwar Vijay partap Singh) ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਅੰਮ੍ਰਿਤਸਰ (Amritsar) ਵਿੱਚ ਆਮ ਆਦਮੀ ਪਾਰਟੀ (Aam Admi party) (ਆਪ) ਵਿੱਚ ਸ਼ਾਮਲ ਹੋ ਸਕਦੇ ਹਨ। ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Cm Arvind kejriwal) ਸਾਬਕਾ ਪੁਲਿਸ ਅਧਿਕਾਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਅੰਮ੍ਰਿਤਸਰ ਪਹੁੰਚਣਗੇ।
Read this- ਦੀਪ ਸਿੱਧੂ ਤੇ ਹੋਰ ਮੁਲਜ਼ਮਾਂ ਨੂੰ ਅਦਾਲਤ ਵਲੋਂ 29 ਜੂਨ ਨੂੰ ਪੇਸ਼ ਹੋਣ ਦੇ ਹੁਕਮ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਅਚਨਚੇਤੀ ਰਿਟਾਇਰਮੈਂਟ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਅਧਿਕਾਰੀ ਬਹੁਤ ਕਾਬਲ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪੰਜਾਬ ਨੂੰ ਲੋੜ ਹੈ। ਹਾਲਾਂਕਿ ਸ੍ਰੀ ਪ੍ਰਤਾਪ ਅਸਤੀਫੇ ‘ਤੇ ਅੜੇ ਰਹੇ। ਦੱਸ ਦਈੇਏ ਕਿ ਕੁੰਵਰ ਵਿਜੇ ਪ੍ਰਤਾਪ ਸਿਂਘ ਕੋਟਕਪੂਰਾ ਗੋਲੀਕਾਂਡ ਜਾਂਚ ਟੀਮ ਦੇ ਮੈਂਬਰ ਸਨ। ਇਸ ਮਾਮਲੇ ਵਿਚ ਆਪਣੀ ਰਿਪੋਰਟ ਸੌਂਪਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।