ਪੰਥਕ ਹਲਕੇ ਉਤੇ ਆਜ਼ਾਦ ਉਮੀਦਵਾਰ ਦਾ ਡੰਕਾ ਵੱਜਿਆ ਹੈ। ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਉਧਰ, ਫਰੀਦਕੋਟ ਸੀਟ ਤੋਂ ਵੀ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ. ਅਮਰ ਸਿੰਘ ਜੇਤੂ ਰਹੇ ਹਨ। ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਤੀਜੀ ਵਾਰ ਜਿੱਤੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 37587 ਵੋਟਾਂ ਨਾਲ ਹਰਾਇਆ। ਔਜਲਾ ਨੂੰ 247385 ਵੋਟਾਂ ਮਿਲੀਆਂ। ਜਦਕਿ ਧਾਲੀਵਾਲ ਨੂੰ 209798 ਵੋਟਾਂ ਮਿਲੀਆਂ।
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਵੀ ਜੇਤੂ ਰਹੇ।
ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਵੱਡੀ ਜਿੱਤ
ਪੰਥਕ ਹਲਕੇ ਉਤੇ ਆਜ਼ਾਦ ਉਮੀਦਵਾਰ ਦਾ ਡੰਕਾ ਵੱਜਿਆ ਹੈ। ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਉਧਰ, ਫਰੀਦਕੋਟ…
