ਧੀ ਦੇ ਵਿਆਹ ਤੋਂ ਕੁਝ ਘੰਟੇ ਪਹਿਲਾਂ ਪੈ ਗਿਆ ਰੋਣਾ ਪਿੱਟਣਾ, ਸਬਜ਼ੀ ਲੈਣ ਗਏ ਪਿਤਾ-ਪੁੱਤ ਦੀ ਹਾਦਸੇ ਵਿਚ ਦਰਦਨਾਕ ਮੌਤ

ਜਲੰਧਰ ਤੋਂ ਬੇਹੱਦ ਮੰਦਭਾਗੀ ਤੇ ਰੂਹ ਨੂੰ ਕਬਾਅ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਤੜਕੇ ਵਾਪਰੇ ਦਰਦਨਾਕ ਹਾਦਸੇ ਇਕ ਪਰਿਵਾਰ ਘਰ ਧਰੇ ਵਿਆਹ…

ਜਲੰਧਰ ਤੋਂ ਬੇਹੱਦ ਮੰਦਭਾਗੀ ਤੇ ਰੂਹ ਨੂੰ ਕਬਾਅ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਤੜਕੇ ਵਾਪਰੇ ਦਰਦਨਾਕ ਹਾਦਸੇ ਇਕ ਪਰਿਵਾਰ ਘਰ ਧਰੇ ਵਿਆਹ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲਾ ਦਿੱਤਾ ਹੈ। ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਪਿਓ ਪੁੱਤ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ਉਤੇ ਮੌਤ ਹੋ ਗਈ। ਘਰ ਵਿਚ ਧੀ ਦੇ ਵਿਆਹ ਲਈ ਪਿਤਾ ਆਪਣੇ ਪੁੱਤ ਨੂੰ ਨਾਲ ਲੈ ਕੇ ਮਕਸੂਦਾਂ ਦੀ ਸਬਜ਼ੀ ਮੰਡੀ ਵਿਚ ਸਬਜ਼ੀ ਲੈਣ ਗਿਆ ਸੀ ਕਿ ਪਰਤਦਿਆਂ ਇਹ ਭਿਆਨਕ ਹਾਦਸਾ ਵਾਪਰ ਗਿਆ। ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ। ਹਾਦਸਾ ਨਕੋਦਰ ਰੋਡ ਉਤੇ ਖਾਲਸਾ ਸਕੂਲ ਕੋਲ ਵਾਪਰਿਆ। ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਤੇ ਕ੍ਰਮਣ ਸਿੰਘ (16) ਵਜੋਂ ਹੋਈ ਹੈ।
ਜਸਵੀਰ ਦੇ ਜੀਜਾ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਘਰ ਵਿਚ ਧੀ ਦਾ ਵਿਆਹ ਧਰਿਆ ਹੋਇਆ ਸੀ। ਉਹ ਸਬਜ਼ੀ ਲੈਣ ਗਏ ਸੀ। ਵਾਪਸ ਪਰਤਦਿਆਂ ਦੂਜੀ ਬਾਈਕ ਉਤੇ ਸਵਾਰ ਜਸਵੀਰ ਤੇ ਕ੍ਰਮਣ ਨੂੰ ਟਿੱਪਰ ਨੇ ਕੁਚਲ ਦਿੱਤਾ। ਅੱਜ ਜਸਵੀਰ ਦੀ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ ‘ਤੇ ਖਿੱਲਰ ਗਏ। ਉਧਰ, ਟਿੱਪਰ ਚਾਲਕ ਟਿੱਪਰ ਮੌਕੇ ਉਤੇ ਛੱਡ ਕੇ ਫਰਾਰ ਹੋ ਗਿਆ। ਜਿਸ ਨੂੰ ਕੁਝ ਕਿਲੋਮੀਟਰ ਦੀ ਦੂਰੀ ਉਤੇ ਕਾਬੂ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *