Weather Update : ਫਿਲਹਾਲ ਗਰਮੀ ਤੇ ਲੂ ਤੋਂ ਪੰਜਾਬੀਆਂ ਨੂੰ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਹਾਲੇ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਪਾਰ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ।
ਉਧਰ, ਗਰਮੀ ਵਿਚ ਵਧਿਆ ਤਾਪਮਾਨ ਤਾਂ ਵੱਟ ਕੱਢ ਹੀ ਰਿਹਾ ਹੈ, ਇਸ ਤੋਂ ਇਲਾਵਾ, ਗਰਮੀਆਂ ਕਾਰਨ ਮਹਿੰਗਾਈ ਨੇ ਵੀ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਗਰਮੀ ਕਾਰਨ ਸਬਜ਼ੀਆਂ ਤੇ ਫਲਾਂ ਦੇ ਭਾਅ ਅਸਮਾਨੀਂ ਚੜ੍ਹ ਗਏ ਹਨ।
ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਯੈਲੋ ਹੀਟ ਅਤੇ ਲੂ ਦਾ ਅਲਰਟ ਜਾਰੀ ਕੀਤਾ ਹੈ।