ਗਾਇਕ ਗੁਰਦਾਸ ਮਾਨ ਬਾਰੇ ਹਾਈ ਕੋਰਟ ਦਾ ਫੈਸਲਾ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ

High Court News : ਪੰਜਾਬੀ ਗਾਇਕ ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਸਬੰਦੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਦੇ ਮਾਮਲੇ…

High Court News : ਪੰਜਾਬੀ ਗਾਇਕ ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਸਬੰਦੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਹਾਈ ਕੋਰਟ ਨੇ ਗਾਇਕ ਗੁਰਦਾਸ ਮਾਨ ਨੂੰ ਰਾਹਤ ਦਿੱਤੀ ਹੈ। ਮਾਮਲਾ 2021 ਵਿਚ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ। HC ਨੇ ਸ਼ਿਕਾਇਤ ਰੱਦ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਨਕੋਦਰ ਦੀ ਅਦਾਲਤ ਨੇ ਵੀ ਸ਼ਿਕਾਇਤ ਰੱਦ ਕਰ ਦਿੱਤੀ ਸੀ। ਨਕੋਦਰ ਕੋਰਟ ਨੇ ਇਸ ਸ਼ਿਕਾਇਤ ਨੂੰ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। 
2021 ਵਿਚ ਪਟੀਸ਼ਨਰ ਹਰਜਿੰਦਰ ਸਿੰਘ ਉਰਫ ਝੀਂਡਾ ਨੇ ਧਾਰਾ 295-ਏ ਅਧੀਨ 26 ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਾਈ ਸੀ। ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਗੁਰਦਾਸ ਮਾਨ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਜੀ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਸਨ। ਹਾਲਾਂਕਿ ਗੁਰਦਾਸ ਮਾਨ ਨੇ ਇਸ ਲਈ ਜਨਤਕ ਤੌਰ ‘ਤੇ ਮਾਫੀ ਵੀ ਮੰਗੀ ਸੀ ਪਰ ਫਿਰ ਵੀ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *