ਕੁਵੈਤ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਮਰਨ ਵਾਲੇ ਭਾਰਤੀਆਂ ਵਿਚ ਇਕ ਪੰਜਾਬੀ ਵੀ ਸ਼ਾਮਲ ਹੈ। ਹੁਸ਼ਿਆਰਪੁਰ ਦੇ ਪਿੰਡ ਕੱਕੋ ਦੇ ਰਹਿਣ ਵਾਲੇ 63 ਸਾਲਾ ਹਿੰਮਤ ਰਾਏ ਦੀ ਵੀ ਇਸ ਹਾਦਸੇ ਵਿਚ ਕੁਵੈਤ ਵਿਚ ਮੌਤ ਹੋ ਗਈ ਹੈ। ਇਸ ਬਾਰੇ ਸੂਚਨਾ ਮਿਲਦਿਆਂ ਹੀ ਪਰਿਵਾਰ ਵਿਚ ਚੀਕ -ਚਿਹਾੜਾ ਮਚ ਗਿਆ। ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਹਿੰਮਤ ਰਾਏ ਦਾ ਇੱਕ ਪੁੱਤਰ ਅਤੇ ਦੋ ਧੀਆਂ ਹਨ, ਪੁੱਤਰ ਇਸ ਸਮੇਂ 10ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਧੀਆਂ ਦਾ ਵਿਆਹ ਹੋ ਚੁੱਕਾ ਹੈ। ਉਹ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਹਿੰਮਤ ਰਾਏ 25 ਸਾਲ ਤੋਂ ਵੱਧ ਸਮੇਂ ਤੋਂ ਕੁਵੈਤ ਵਿੱਚ ਕੰਮ ਕਰ ਰਿਹਾ ਸੀ।
ਹਿੰਮਤ ਰਾਏ ਦੇ ਜਵਾਈ ਨੇ ਅੱਖਾਂ ਵਿੱਚ ਹੰਝੂਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਬੀਤੇ ਦਿਨ ਹੁਸ਼ਿਆਰਪੁਰ ਦੇ ਤਹਿਸੀਲਦਾਰ ਨੇ ਉਨ੍ਹਾਂ ਨੂੰ ਮ੍ਰਿਤਕ ਹਿੰਮਤ ਰਾਏ ਦੇ ਭਾਰਤ ਆਉਣ ਦੀ ਸੂਚਨਾ ਦਿੱਤੀ ਸੀ ਪਰ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਤੱਕ ਨਹੀਂ ਪਹੁੰਚਿਆ।
ਕੁਵੈਤ ‘ਚ ਅੱਗ ਕਾਂਡ, 45 ਮ੍ਰਿਤਕਾਂ ਵਿਚ ਇਕ ਪੰਜਾਬੀ ਵੀ ਸ਼ਾਮਲ, ਹੁਸ਼ਿਆਰਪੁਰ ਦੇ ਹਿੰਮਤ ਰਾਏ ਦੀ ਹੋਈ ਮੌਤ, ਪਰਿਵਾਰ ਉਤੇ ਟੁੱਟਾ ਦੁੱਖਾਂ ਦਾ ਪਹਾੜ
ਕੁਵੈਤ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਮਰਨ ਵਾਲੇ ਭਾਰਤੀਆਂ ਵਿਚ ਇਕ ਪੰਜਾਬੀ ਵੀ ਸ਼ਾਮਲ ਹੈ। ਹੁਸ਼ਿਆਰਪੁਰ ਦੇ ਪਿੰਡ ਕੱਕੋ ਦੇ ਰਹਿਣ ਵਾਲੇ 63…
