ਮੰਤਰੀ ਗਗਨ ਮਾਨ ਦਾ ਵਿਆਹ ਭਲਕੇ, ਅੱਜ ਹੋਈ ਮਹਿੰਦੀ ਦੀ ਰਸਮ, ਵੇਖੋ ਖੂਬਸੂਰਤ ਤਸਵੀਰਾਂ

Anmol Gagan Maan Marriage : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਭਲਕੇ ਵਿਆਹ ਹੈ। ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ…

Anmol Gagan Maan Marriage : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਭਲਕੇ ਵਿਆਹ ਹੈ। ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਉਹ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਸ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ। ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਘਰ ਅੱਜ ਮਹਿੰਦੀ ਦੀ ਰਸਮ ਅਦਾ ਕੀਤੀ ਗਈ। ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਹੋਵੇਗਾ। ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। 


ਇਸ ਤੋਂ ਪਹਿਲਾਂ, ਆਮ ਆਦਮੀ ਪਾਰਟੀ ਦੇ ਕਈ ਨੇਤਾ ਵਿਆਹ ਦੇ ਬੰਧਨ ਵਿਚ ਬੱਝੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 25 ਮਾਰਚ 2023 ਨੂੰ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕੀਤਾ ਸੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ. ਗੁਰਵੀਨ ਕੌਰ ਨਾਲ ਵਿਆਹ ਕਰਵਾ ਲਿਆ। 

Leave a Reply

Your email address will not be published. Required fields are marked *