ਆਈਸੀਸੀ ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਬਾਰਬਾਡੋਸ ‘ਚ ਚੱਕਰਵਾਤ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਫਸੀ ਹੋਈ ਸੀ। ਬੀਸੀਸੀਆਈ (BCCI) ਨੇ ਇੱਕ ਵਿਸ਼ੇਸ਼ ਚਾਰਟਰ ਜਹਾਜ਼ ਦਾ ਇੰਤਜ਼ਾਮ ਕੀਤਾ, ਜਿਸ ਰਾਹੀਂ ਆਈਸੀਸੀ ਟੀ-20 ਵਿਸ਼ਵ ਕੱਪ ਟਰਾਫੀ ਲੈ ਕੇ ਭਾਰਤੀ ਟੀਮ ਵਤਨ ਪਰਤਣ ਲਈ ਰਵਾਨਾ ਹੋ ਗਈ ਹੈ।
ਭਾਰਤੀ ਮੀਡੀਆ ਦਲ ਵੀ ਟੀਮ ਇੰਡੀਆ ਦੇ ਨਾਲ ਵਾਪਸ ਆ ਰਿਹਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਫੈਸਲਾ ਕੀਤਾ ਸੀ ਕਿ ਉਹ ਭਾਰਤੀ ਖਿਡਾਰੀਆਂ ਦੇ ਨਾਲ-ਨਾਲ ਮੀਡੀਆ ਵਾਲਿਆਂ ਦੇ ਨਾਲ ਵਾਪਸ ਪਰਤਣਗੇ।
ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ (T20 World Cup 2024) ਦੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਹਰਾ ਕੇ ਖਿਤਾਬ ਜਿੱਤਿਆ। ਟੂਰਨਾਮੈਂਟ ਦਾ ਫਾਈਨਲ ਮੈਚ ਸ਼ਨੀਵਾਰ 29 ਜੂਨ ਨੂੰ ਖੇਡਿਆ ਗਿਆ। ਖਰਾਬ ਮੌਸਮ ਕਾਰਨ ਬਾਰਬਾਡੋਸ ‘ਚ ਉਡਾਣਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਪੂਰੀ ਭਾਰਤੀ ਟੀਮ ਭਾਰਤ ਪਰਤਣ ਲਈ ਪਿਛਲੇ ਤਿੰਨ ਦਿਨਾਂ ਤੋਂ ਹੋਟਲ ਦੇ ਕਮਰੇ ਵਿੱਚ ਉਡੀਕ ਕਰ ਰਹੀ ਸੀ। ਕਪਤਾਨ ਰੋਹਿਤ ਸ਼ਰਮਾ ਨੇ ਟਰਾਫੀ ਦੇ ਨਾਲ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਸ ਦੀ ਵਾਪਸੀ ਦੀ ਖੁਸ਼ਖਬਰੀ ਦਿੱਤੀ ਹੈ।
View this post on Instagram
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੀਮ ਦੇ ਸੂਰਿਆਕੁਮਾਰ ਯਾਦਵ ਦੇ ਨਾਲ ਜਹਾਜ਼ ‘ਚ ਵਿਸ਼ਵ ਕੱਪ ਟਰਾਫੀ ਦੇ ਨਾਲ ਲਈ ਗਈ ਤਸਵੀਰ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਹੈ। ਇਸ ਫੋਟੋ ਨੂੰ ਪੋਸਟ ਕਰਨ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, ਘਰ ਵਾਪਸੀ।