Weather Update : ਪੰਜਾਬ ‘ਚ ਸਵੇਰ ਤੋਂ ਪੈ ਰਿਹੈ ਮੀਂਹ, ਇਨ੍ਹਾਂ 12 ਜ਼ਿਲ੍ਹਿਆਂ ਲਈ ਅਲਰਟ ਜਾਰੀ

Weather Update : ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ…

Weather Update : ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮਾਨਸੂਨ ਕਾਰਨ ਸੂਬੇ ਦਾ ਤਾਪਮਾਨ ਇਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।
ਬੁੱਧਵਾਰ ਨੂੰ ਸੂਬੇ ਭਰ ‘ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਕੇਂਦਰ (ਆਈਐਮਡੀ) ਅਨੁਸਾਰ ਮਾਨਸਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਅੱਜ ਦੁਪਹਿਰ 12 ਵਜੇ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।
ਮੀਂਹ ਘੱਟ ਪੈਣ ਕਾਰਨ ਵਧੀ ਚਿੰਤਾ
ਪੰਜਾਬ ਦੇ 23 ਵਿੱਚੋਂ ਪਠਾਨਕੋਟ ਹੀ ਅਜਿਹਾ ਜ਼ਿਲ੍ਹਾ ਹੈ ਜਿੱਥੇ 1 ਜੂਨ ਤੋਂ 30 ਜੁਲਾਈ ਤੱਕ ਆਮ ਮੀਂਹ ਪੈ ਰਿਹਾ ਹੈ। ਆਮ ਨਾਲੋਂ ਸਿਰਫ਼ 7% ਜ਼ਿਆਦਾ ਬਾਰਿਸ਼ ਹੋਈ ਹੈ। ਜਦਕਿ ਤਰਨਤਾਰਨ ਵਿੱਚ 17 ਫੀਸਦੀ ਘੱਟ ਅਤੇ ਮਾਨਸਾ ਵਿੱਚ 16 ਫੀਸਦੀ ਘੱਟ ਮੀਂਹ ਪਿਆ ਹੈ ਅਤੇ ਇਨ੍ਹਾਂ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਬਠਿੰਡਾ ਤੇ ਫਤਹਿਗੜ੍ਹ ਸਾਹਿਬ ਵਿੱਚ 75 ਫੀਸਦੀ, ਫ਼ਿਰੋਜ਼ਪੁਰ ਵਿੱਚ 71 ਫੀਸਦੀ, ਐਸਏਐਸ ਨਗਰ ਵਿੱਚ 72 ਫੀਸਦੀ ਅਤੇ ਮੋਗਾ ਵਿੱਚ 60 ਫੀਸਦੀ ਘੱਟ ਮੀਂਹ ਪਿਆ ਹੈ। ਘੱਟ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਜਿੱਥੇ ਪਿਛਲੇ ਸਾਲ ਪੂਰਾ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਸੀ, ਉਥੇ ਇਸ ਸਾਲ ਸੋਕੇ ਦੀ ਸਥਿਤੀ ਬਣੀ ਹੋਈ ਹੈ। ਮੀਂਹ ਨਾ ਪੈਣ ਕਾਰਨ ਕਿਸਾਨ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਹੋ ਗਏ ਹਨ, ਜੋ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Leave a Reply

Your email address will not be published. Required fields are marked *