ਨਵੀਂ ਦਿੱਲੀ: ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਜਰਨੈਲ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਪਿਛਲੇ ਕੁਝ ਦਿਨਾਂ ਤੋਂ ਉਹ ਕੋਰੋਨਾ ਨਾਲ ਪੀੜ੍ਹਤ ਸਨ। ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖ਼ਲ ਸਨ। ਜਰਨੈਲ ਸਿੰਘ ਪਹਿਲਾਂ ਇੱਕ ਪੱਤਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਨ। ਉਨ੍ਹਾਂ ਦੀ ਮੌਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਦੁੱਖ ਜਤਾਇਆ ਹੈ।
ਅਰਵਿੰਦ ਕੇਜਰੀਵਾਲ ਦਾ ਟਵੀਟ
ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ,” ਸਾਬਕਾ ‘ਆਪ’ ਵਿਧਾਇਕ ਜਰਨੈਲ ਸਿੰਘ ਜੀ ਦੇ ਦੇਹਾਂਤ ਤੋਂ ਬੇਹੱਦ ਦੁੱਖੀ ਹਾਂ। ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਉਨ੍ਹਾਂ ਦੇ ਸਮਾਜ ਭਲਾਈ ਦੇ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।”
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਆਗੂ ਜਰਨੈਲ ਸਿੰਘ ਨੇ 29 ਅਪ੍ਰੈਲ ਨੂੰ ਆਪਣੀ ਫੇਸਬੁੱਕ ਪੋਸਟ ਰਾਹੀਂ ਕਿਹਾ ਸੀ, “ਉਹ ਹੋਰਨਾਂ ਵਾਂਗ ਸਰੀਰਕ ਕਸ਼ਟ ‘ਚ ਹਨ, ਕਿਰਪਾ ਕਰਕੇ ਫੋਨ ਨਾ ਕਰੋ, ਗੱਲ ਕਰਨ ਨਾਲ ਸਾਹ ਹੋਰ ਔਖਾ ਹੁੰਦਾ ਹੈ। ਸਰਬਤ ਦੇ ਭਲੇ ਦੀ ਅਰਦਾਸ ਕਰੋ।”