ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਦੇ ਹੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਸੀ। ਇਕ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਕੀਤੀ ਗਈ ਹੈਲਪਲਾਈਨ ਰਾਹੀਂ ਸਰਕਾਰ ਵਿਚ ਇਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਆਪਣੀ ਕੁਰਸੀ ਗੁਆਉਣੀ ਪਈ। ਇਸ ਦੇ ਨਾਲ ਹੀ ਤਿੰਨ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ ਤੇ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਲਾਖਾਂ ਪਿੱਛੇ ਜਾਣਾ ਪਿਆ।
ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਜਦੋਂ ਸਿਆਸਤਦਾਨਾਂ ਵਿਰੁੱਧ ਪਰਚੇ ਦਰਜ ਕੀਤੇ ਗਏ, ਆਈਏਐਸ ਅਧਿਕਾਰੀ ਸੰਜੇ ਪੋਪਲੀ ਅਤੇ ਪੀਪੀਐਸ ਅਧਿਕਾਰੀ ਆਸ਼ੀਸ਼ ਕਪੂਰ ਨੂੰ ਜੇਲ੍ਹ ਜਾਣਾ ਪਿਆ। ਇਸੇ ਲੜੀ ਤਹਿਤ ਸਰਕਾਰ ਨੇ ਨਸ਼ਿਆਂ ਦੇ ਮਾਮਲੇ ਵਿੱਚ ਸ਼ਾਮਲ ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਐਕਸ਼ਨ ਲਾਈਨ ਤਹਿਤ ਪਿਛਲੇ ਇਕ ਸਾਲ ਦੌਰਾਨ 300 ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ।
ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਸਾਬਕਾ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਤੇ