ਚੰਡੀਗੜ੍ਹ: ਪੰਜਾਬ ਵਿਚ ਹੀ ਨਹੀਂ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨੀ ਪੰਜਾਬ ਵਿੱਚ ਕੋਰੋਨਾ ਦੇ 8,068 ਨਵੇਂ ਕੇਸ ਸਾਹਮਣੇ ਆਏ, ਜਿਸ ਨਾਲ ਰਾਜ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,83,984 ਹੋ ਗਈ, ਜਦਕਿ 180 ਹੋਰ ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਗਈ, ਰਾਜ ਵਿੱਚ ਮੌਤਾਂ ਦੀ ਗਿਣਤੀ 11,477 ਹੋ ਗਈ।
ਸਭ ਤੋਂ ਚੰਗੀ ਗੱਲ ਇਹ ਹੈ ਕਿ 8,446 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਰਾਜ ਵਿੱਚ ਅਜੇ ਤੱਕ ਠੀਕ ਨਹੀਂ ਹੋਏ ਲੋਕਾਂ ਦੀ ਗਿਣਤੀ ਵਧ ਕੇ 3,93,148 ਹੋ ਗਈ ਹੈ। ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ 421 ਗੰਭੀਰ ਮਰੀਜ਼ ਵੈਂਟੀਲੇਟਰ ਸਪੋਰਟ ‘ਤੇ ਹਨ ਜਦਕਿ 9,820 ਆਕਸੀਜਨ ਸਪੋਰਟ ‘ਤੇ ਹਨ। ਇਸ ਦੌਰਾਨ ਚੰਡੀਗੜ੍ਹ ਵਿੱਚ ਕੋਰੋਨਾ ਦੇ 650 ਨਵੇਂ ਕੇਸ ਆਉਣ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ ਵਧ ਕੇ 54,043 ਹੋ ਗਈ ਹੈ, ਜਦਕਿ ਅੱਠ ਹੋਰ ਮਰੀਜ਼ਾਂ ਦੀ ਮੌਤ ਹੋਣ ਦੀ ਗਿਣਤੀ 617 ਹੋ ਗਈ ਹੈ।