ਮੁੰਬਈ- ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ 46 ਸਾਲ ਦੀ ਉਮਰ ਵਿਚ ਆਖ਼ਿਰੀ ਸਾਹ ਲਏ ਹਨ। ਆਗੂ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਹੈ।
ਦੱਸਣਯੋਗ ਹੈ ਕਿ ਰਾਜੀਵ ਸਾਤਵ 22 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਉਸ ਸਮੇਂ ਤੋਂ ਉਹਨਾਂ ਦਾ ਪੁਣੇ ਦੇ ਜਹਾਂਗੀਰ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਉਹ ਵੈਂਟੀਲੇਟਰ ‘ਤੇ ਸੀ। ਕੋਰੋਨਾ ਤੋਂ ਪ੍ਰਭਾਵਿਤ ਰਾਜ ਸਭਾ ਮੈਂਬਰ ਰਾਜੀਵ ਸਤਾਵਾ ਨੂੰ ਇਕ ਨਵਾਂ ਵਾਇਰਸ ਫੜਿਆ ਗਿਆ, ਜਿਸ ਕਾਰਨ ਉਸ ਦੀ ਸਥਿਤੀ ਬੇਹੱਦ ਨਾਜ਼ੁਕ ਹੋ ਗਈ।
ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਕਿਹਾ, “ਸਾਤਵ ਹੌਲੀ-ਹੌਲੀ ਠੀਕ ਹੋ ਰਿਹਾ ਸੀ ਪਰ ਉਸ ਦੀ ਸਿਹਤ ਫਿਰ ਵਿਗੜ ਗਈ। ਡਾਕਟਰਾਂ ਨੂੰ ਪਤਾ ਲੱਗਿਆ ਹੈ ਕਿ ਉਹ ਇਕ ਹੋਰ ਵਾਇਰਸ ਨਾਲ ਸੰਕਰਮਿਤ ਹੋ ਗਏ ਸਨ। ਮੀਡੀਆ ਸੂਤਰਾਂ ਦੇ ਅਨੁਸਾਰ, ਸਾਤਵ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਦੇ ਬਹੁਤ ਕਰੀਬੀ ਸਨ।
Congress leader Randeep Singh Surjewala expresses grief over the demise of Party’s MP Rajeev Satav. pic.twitter.com/R0F2W6PSJM
— ANI (@ANI) May 16, 2021
ਇਸ ਤੋਂ ਇਲਾਵਾ ਉਸ ਨੇ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਚੰਗੇ ਸੰਬੰਧ ਰੱਖੇ ਸਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਰਾਹੀਂ ਸ਼ੋਕ ਜ਼ਾਹਰ ਕੀਤਾ ਹੈ।