ਸਿਮਰਜੀਤ ਬੈਂਸ ਦੀ ਗੁੰਡਾਗਰਦੀ, ਅਕਾਲੀ ਵਰਕਰਾਂ ਦੀ ਸ਼ਰੇਆਮ ਕੀਤੀ ਕੁੱਟਮਾਰ, ਲੱਥੀਆਂ ਪੱਗਾਂ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਜੰਮ ਕੇ ਧੱਕਾਮੁੱਕੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸਦੇ ਨਾਲ ਹੀ ਕਈਆਂ ਦੀਆਂ ਪੱਗਾਂ…

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਜੰਮ ਕੇ ਧੱਕਾਮੁੱਕੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸਦੇ ਨਾਲ ਹੀ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਮਾਮੂਲੀ ਸੱਟਾਂ ਵੀ ਲੱਗੀਆਂ। ਦੱਸ ਦੇਈਏ ਕਿ ਇਹ ਝੜਪ ਲੁਧਿਆਣਾ ਤੋਂ ਯੂਥ ਅਕਾਲੀ ਦਲ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਚਕਾਰ ਹੋਈ ਹੈ। 

ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਇਸ ਘਟਨਾ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਸਾਥੀਆਂ ਵੱਲੋਂ ਭੱਦੀ ਸ਼ਬਦਾਵਲੀ ਦੀ ਵਰਤੋਂ ਅਤੇ ਯੂਥ ਅਕਾਲੀ ਦਲ ਦੇ ਕਈ ਨੌਜਵਾਨਾਂ ਦੀਆਂ ਪੱਗਾਂ ਉਤਾਰੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਕੋਟ ਮੰਗਲ ਸਿੰਘ ਇਲਾਕੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਅੱਜ ਇੱਕ ਉਦਘਾਟਨ ਸਮਾਰੋਹ ਰੱਖਿਆ ਗਿਆ ਸੀ। ਇਸ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਵਰਕਰ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਉੱਥੇ ਪਹੁੰਚੇ ਤੇ ਦੋਵਾਂ ਧਿਰਾਂ ਚ ਹੋਈ ਬਹਿਸਬਾਜ਼ੀ ਮਗਰੋਂ ਹੱਥੋਪਾਈ ਹੋ ਗਈ। ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਥੱਪੜ ਮਾਰੇ ਤੇ ਧੱਕਾ ਮੁੱਕੀ ਕੀਤੀ।

Leave a Reply

Your email address will not be published. Required fields are marked *