ਜਲੰਧਰ: ਪੰਜਾਬ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਰੋਜਾਨਾ ਕੋਰੋਨਾ ਕਰਕੇ ਮੌਤਾਂ ਦਾ ਆਂਕੜਾ ਵੱਧ ਰਿਹਾ ਹੈ। ਇਸ ਵਿਚਾਲੇ ਅੱਜ ਤਾਜਾ ਪੰਜਾਬ ਦੇ ਜਲੰਧਰ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਗੜਾ ਰੋਡ ਸਥਿਤ ਪਿਮਸ ਹਸਪਤਾਲ ਵਿਚ 24 ਸਾਲਾਂ ਨੌਜਵਾਨ ਦੀ ਕੋਰੋਨਾ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਾਂ ਸ਼ਹਿਰ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਦੇ ਰੂਪ ਵਿਚ ਹੋਈ ਹੈ। ਨੌਜਵਾਨ ਦੀ ਮਾਂ ਕਮਲਜੀਤ ਕੌਰ ਨੇ ਹਸਪਤਾਲ ਦੇ ਪ੍ਰਬੰਧਕ ‘ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ।
ਕਮਲਜੀਤ ਕੌਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਅਚਾਨਕ ਉਸ ਦੇ ਬੇਟੇ ਦੀ ਤਬੀਅਤ ਖ਼ਰਾਬ ਹੋਣ ਗਈ ਸੀ ਤੇ ਇਸ ਤੋਂ ਬਾਅਦ ਡਾਕਟਰਾਂ ਨੇ ਜਵਾਬ ਦੇ ਦਿੱਤਾ ਸੀ ਤਾਂ ਇਸ ਤੋਂ ਬਾਅਦ ਜਲੰਧਰ ਦੇ ਪਿਮਸ ਹਸਪਤਾਲ ਦਾਖਿਲ ਕਰਵਾਇਆ ਗਿਆ। ਇਥੋਂ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਨਮੋਨਿਆ ਹੋ ਗਿਆ ਹੈ ਅਤੇ ਉਹ ਕੋਰੋਨਾ ਪੌਜ਼ੀਟਿਵ ਵੀ ਹਨ। ਨੌਜਵਾਨ ਦੀ ਮਾਂ ਕਮਲਜੀਤ ਕੌਰ ਦਾ ਕਹਿਣਾ ਹੈ ਕਿ ਇਲਾਜ ਨਾ ਠੀਕ ਹੋਣ ਕਰਕੇ ਅੱਜ ਉਸਦੇ ਬੇਟੇ ਦੀ ਹਸਪਤਾਲ ਵਿਚ ਮੌਤ ਹੋ ਗਈ।