Education Minister : ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ਼ AAP ਸਰਕਾਰ ਨੇ ਸਖ਼ਤ ਰੁਖ਼ ਅਪਣਾ ਰਹੀ ਹੈ। ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਵਿੱਚ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਸਕੂਲ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਸੂਲੀ ਦੀ ਸ਼ਿਕਾਇਤ ਲਈ ਇਕ ਈ-ਮੇਲ EMOfficepunjab@gmail.com ਲਾਂਚ ਕੀਤੀ ਹੈ। ਇਸ ‘ਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਮੈਨੇਜਮੈਂਟ ਖਿਲਾਫ਼ ਮਨਮਰਜ਼ੀ ਨਾਲ ਫੀਸ ਵਸੂਲੀ ‘ਤੇ ਸ਼ਿਕਾਇਤ ਦਰਜ ਕਰਵਾ ਸਕਣਗੇ। ਹਰੇਕ ਸ਼ਿਕਾਇਤ ਦਾ ਨੋਟਿਸ ਸਿੱਖਿਆ ਮੰਤਰੀ ਖੁ਼ਦ ਲੈਣਗੇ।