ਪਟਿਆਲਾ: 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਸਜ਼ਾ ਪੂਰੀ ਕਰਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਜੇਲ੍ਹ ਦੇ ਬਾਹਰ ਸਿੱਧੂ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਗਵਰਨਰ ਰਾਜ ਲਗਾਉਣ ਦੀ ਸਾਜ਼ਿਸ ਚੱਲ ਰਹੀ ਹੈ। ਉਨ੍ਹਾਂ ਨੇ ਰਾਹੁਲ ਗਾਧੀ ਦੀ ਤਾਰੀਫ ਕਰਦਿਆ ਨਵਜੋਤ ਸਿੱਧੂ ਨੇ ਕਿਹਾ ਕਿ ‘ਕ੍ਰਾਂਤੀ ਦਾ ਨਾਮ ਰਾਹੁਲ ਗਾਂਧੀ’ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਲੁਕਾਉਣ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਜੇ ਮੇਰਾ ਛੋਟਾ ਭਰਾ ਭਗਵੰਤ ਸੁਣ ਰਿਹਾ ਹੈ ਤਾਂ ਇਹ ਉਸ ਲਈ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਰਾਜਾਂ ਨੂੰ ਆਪਣੇ ਕਬਜ਼ੇ ਵਿਚ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ।