Punjab Corona News: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ- ਦਿਨ ਵੱਧਦਾ ਜਾ ਰਿਹਾ ਹੈ। ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 2 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਉੱਥੇ ਹੀ ਹੁਣ ਪੰਜਾਬ ਵਿੱਚ ਕੋਰੋਨਾ ਪੌਜ਼ੀਟਿਵ ਮਾਮਲਿਆਂ ਗਿਣਤੀ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 187 ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਵੱਧ ਕੇ 786 ਹੋ ਚੁੱਕੀ ਹੈ।
ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਕੋਰੋਨਾ ਦੀ ਟੈਸਟਿੰਗ ਵੀ ਵਧਾ ਦਿੱਤੀ ਹੈ। ਹੁਣ ਤੱਕ ਸਿਹਤ ਵਿਭਾਗ ਵੱਲੋਂ 4232 ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 3336 ਸੈਂਪਲ ਦੀ ਜਾਂਚ ਕੀਤੀ ਗਈ ਹੈ।
ਹੁਣ ਤੱਕ ਕੋਰੋਨਾ ਮਾਮਲਿਆਂ ਦੀ ਗੱਲ ਕਰੀਏ ਤਾਂ ਮੁਹਾਲੀ ਸ਼ਹਿਰ ਦਾ ਨਾਮ ਸਭ ਤੋਂ ਉੱਪਰ ਹੈ। ਮੁਹਾਲੀ ਵਿੱਚ ਹੁਣ ਤੱਕ 199 ਸੈਂਪਲ ਜਾਂਚ ਲਈ ਭੇਜੇ ਗਏ ਹਨ ਜਿਨਾਂ ਵਿੱਚੋਂ 49 ਰਿਜਲਟ ਪੌਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜਲੰਧਰ ਵਿੱਚ ਹੁਣ ਤੱਕ 22 ਮਾਮਲੇ ਪੌਜ਼ੀਟਿਵ ਪਾਏ ਗਏ ਹਨ।
ਸ਼੍ਰੀ ਫਹਿਤਗੜ੍ਹ ਸਾਹਿਬ ਵਿੱਚ 38, ਕਪੂਰਥਲਾ ਵਿੱਚ 38, ਮਾਨਸਾ ਵਿੱਚ 266, ਰੋਪੜ ਵਿੱਚ 23 ਅਤੇ ਤਰਨਤਾਰਨ ਵਿੱਚ 282 ਸੈਂਪਲ ਟੈਸਟ ਲਈ ਭੇਜੇ ਗਏ ਪਰ ਹਨ ਵਿੱਚੋਂ ਕੋਈ ਵੀ ਟੈਸਟ ਪੌਜ਼ੀਟਿਵ ਨਹੀਂ ਪਾਇਆ ਗਿਆ।
ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਗਾਈਡ ਲਾਈਨਜ਼ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਕਿ ਜਨਤਕ ਥਾਵਾਂ ਉੱਤੇ ਮਾਸਕ ਪਾਕੇ ਰੱਖਿਆ ਜਾਵੇ, 5 ਲੋਕਾਂ ਤੋਂ ਵੱਧ ਲੋਕਾਂ ਦਾ ਇਕੱਠ ਨਾ ਕੀਤਾ ਜਾਵੇ ਅਤੇ ਕੋਰੋਨਾ ਵੈਕਸੀਨ ਤੋਂ ਇਲਾਵਾ ਬੂਸਟਰ ਡੋਜ਼ ਵੀ ਲਗਾਈ ਜਾਵੇ।