ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਨੇ ਲਗਾਈ ਫਟਕਾਰ, 24 ਅਪ੍ਰੈਲ ਤੱਕ ਸੁਣਵਾਈ ਮੁਲਤਵੀ

ਚੰਡੀਗੜ : ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਕਿੱਥੇ ਰੱਖਿਆ ਗਿਆ ਹੈ, ਇਸ…

ਚੰਡੀਗੜ : ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਸੁਣਵਾਈ ਹੋਈਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਈ ਕੋਰਟ ਵੱਲੋਂ ਵਾਰ-ਵਾਰ ਜਾਣਕਾਰੀ ਮੰਗਣ ਦੇ ਬਾਵਜੂਦ ਪਟੀਸ਼ਨਕਰਤਾ ਦੇ ਵਕੀਲ ਦਾ ਜਵਾਬ ਨਾ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਸਖ਼ਤ ਫਟਕਾਰ ਲਗਾਈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦਾ ਇਲਜ਼ਾਮ ਲਾਉਂਦਿਆਂ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ।

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੇ ਹਿਰਾਸਤ ਵਿੱਚ ਹੋਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪਿਛਲੀ ਸੁਣਵਾਈ ‘ਤੇ ਹਾਈ ਕੋਰਟ ਨੇ ਪਟੀਸ਼ਨਰ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਕਿੱਥੇ ਰੱਖਿਆ ਗਿਆ ਹੈ। ਬੁੱਧਵਾਰ ਨੂੰ ਜਦੋਂ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਅੰਮ੍ਰਿਤਪਾਲ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਪੱਖ ਦਾਇਰ ਕਰ ਦਿੱਤਾ ਹੈ। ਇਸ ‘ਤੇ ਪਟੀਸ਼ਨਰ ਨੇ ਕਿਹਾ ਕਿ ਉਸ ਨੂੰ ਇਸ ਲਈ ਕੁਝ ਸਮਾਂ ਦਿੱਤਾ ਜਾਵੇ, ਜਿਸ ‘ਤੇ ਹਾਈ ਕੋਰਟ ਨੇ ਸੁਣਵਾਈ 24 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ |

Leave a Reply

Your email address will not be published. Required fields are marked *