ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਧਮਕੀ ਦੇਣ ਵਾਲੇ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਹੁਣ ਪੰਜਾਬ ਪੁਲਿਸ ਮੁਲਜ਼ਮ ਨੂੰ ਮੁੰਬਈ ਤੋਂ ਟ੍ਰਾਂਜਿਟ ਰਿਮਾਂਡ ਉੱਤੇ ਮਾਨਸਾ ਲੈ ਕੇ ਆਈ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਮਾਪਿਆ ਅਤੇ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਧਾਕੜ ਰਾਮ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ। ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਹੁਣ ਮਾਨਸਾ ਪੁਲਿਸ ਧਾਕੜ ਰਾਮ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ।
ਸਿੱਧੂ ਮੂਸੇਵਾਲਾ ਨੂੰ 29 ਮਈ 2022 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲੇ ਦੇ ਮੌਤ ਤੋਂ ਬਾਅਦ ਉਸ ਦੇ ਮਾਪਿਆ ਨੂੰ ਧਮਕੀ ਦਿੱਤੀ ਗਈ ਸੀ।