Mankirat Aulakh chased by unknown people: ਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ ਸੀਸੀਟੀਵੀ ਵੀ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ ਹੈ। ਮਨਕੀਰਤ ਔਲਖ ਦੀ ਰੇਕੀ ਕੀਤੀ ਜਾ ਰਹੀ ਹੈ। ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਔਲਖ ਦੀ ਗੱਡੀ ਦਾ ਕਰੀਬ ਦੋ ਕਿਲੋਮੀਟਰ ਤੱਕ ਪਿੱਛਾ ਕੀਤਾ ਪਰ ਜਦੋਂ ਉਹ ਸੁਰੱਖਿਅਤ ਥਾਂ ‘ਤੇ ਪਹੁੰਚਿਆ ਤਾਂ ਔਲਖ ਦੇ ਸੁਰੱਖਿਆ ਮੁਲਾਜ਼ਮ ਕਾਰ ਤੋਂ ਹੇਠਾਂ ਉਤਰ ਗਏ ਤਾਂ ਉਹ ਮੋਟਰ ਸਾਈਕਲ ਮੋੜ ਕੇ ਫ਼ਰਾਰ ਹੋ ਗਿਆ। ਇਸ ਪੂਰੇ ਮਾਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਮਨਕੀਰਤ ਔਲਖ ਦੀ ਸ਼ਿਕਾਇਤ ‘ਤੇ ਪੁਲਿਸ ਹੁਣ ਜਾਂਚ ‘ਚ ਜੁਟੀ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ 2022 ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਕੇਸ ਵਿੱਚ ਵੀ ਕਤਲ ਕਾਂਡ ਤੋਂ ਬਿਨ੍ਹਾਂ ਵੱਖ-ਵੱਖ ਵਿਅਕਤੀਆਂ ਨੇ ਰੇਕੀ ਕੀਤੀ ਸੀ। ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਰੇਕੀ ਕੀਤੀ ਜਾ ਰਹੀ ਹੈ।