ਜਲਾਲਾਬਾਦ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਸਮੇਤ ਚਾਰ ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਗੋਲਡੀ ਕੰਬੋਜ ਦੇ ਪਿਤਾ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ।
ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ ਗਲਤ ਕੰਮ ਕਰੇਗਾ ਉਹ ਗ੍ਰਿਫ਼ਤਾਰ ਹੋਵੇਗਾ। ਵਿਧਾਇਕ ਦਾ ਕਹਿਣਾ ਹੈ ਕਿ ਮੇਰੇ ਪਿਤਾ ਨਾਲ ਲੰਮੇ ਸਮੇਂ ਤੋਂ ਕੋਈ ਲਿੰਕ ਨਹੀ ਹੈ। ਵਿਧਾਇਕ ਦਾ ਕਹਿਣਾ ਹੈ ਕਿ ਮੈਨੂੰ ਵੀ ਫੋਨ ਉੱਤੇ ਹੀ ਪਤਾ ਲੱਗਿਆ ਹੈ।ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੁਰਿੰਦਰ ਕੰਬੋਜ ਉੱਤੇ 10 ਰੁਪਏ ਲੈ ਕੇ ਰਾਜ਼ੀਨਾਮਾ ਕਰਵਾਉਣ ਦੇ ਇਲਜ਼ਾਮ ਵੀ ਹਨ।