ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਲੀਡਰ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅੱਗੇ ਪੇਸ਼ ਹੋਏ। ਅਧਿਕਾਰੀਆਂ ਨੇ ਸਿੱਧੂ ਪਾਸੋਂ ਸਾਢੇ ਅੱਠ ਘੰਟੇ ਤਕ ਲੰਬੀ ਪੜਤਾਲ ਦੌਰਾਨ ਉਨ੍ਹਾਂ ਦੀਆਂ ਜਾਇਦਾਦਾਂ ਬਾਰੇ ਸਵਾਲ ਕੀਤੇ ਗਏ।
ਜਾਂਚ ਮਗਰੋਂ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ ਜ਼ਮੀਨਾਂ ਤੇ ਹੋਰ ਕਾਰੋਬਾਰਾਂ ਦੇ ਵੇਰਵੇ ਮੰਗੇ ਗਏ ਸਨ ਜਿਨ੍ਹਾਂ ਵਿਚ ਪੈਲੇਸ ਤੇ ਵਿਰਾਸਤੀ ਜ਼ਮੀਨਾਂ ਤੋਂ ਇਲਾਵਾ ਹੋਰ ਸੰਪੰਤੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੰਪਤੀਆਂ ਦੇ ਉਨ੍ਹਾਂ ਕੋਲ ਪੁਖ਼ਤਾ ਸਬੂਤ ਤੇ ਲਿਖਤੀ ਰਿਕਾਰਡ ਹਨ। ਸਿੱਧੂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਵਿਜੀਲੈਂਸ ਨੇ 40-50 ਸਵਾਲ ਪੁੱਛੇ ਹਨ ਜਿਨ੍ਹਾਂ ਵਿਚੋਂ ਉਨ੍ਹਾਂ ਨੇ ਇਕੱਲੇ-ਇਕੱਲੇ ਸਵਾਲ ਦਾ ਜ਼ੁਬਾਨੀ ਜਵਾਬ ਦੇ ਦਿੱਤਾ ਹੈ।