ਪੁੰਛ ਦਹਿਸ਼ਤਗਰਦੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ…

Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ 5 ਜਵਾਨ ਸ਼ਹੀਦ ਹੋ ਗਏ। ਜਦਕਿ ਇੱਕ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੈ। ਫੌਜ ਨੇ ਆਪਣੇ ਬਿਆਨ ‘ਚ ਕਿਹਾ ਕਿ ਅੱਤਵਾਦੀਆਂ ਨੇ ਭਿੰਬਰ ਗਲੀ ਇਲਾਕੇ ਨੇੜੇ ਦੁਪਹਿਰ ਕਰੀਬ 3 ਵਜੇ ਟਰੱਕ ‘ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਇਸ ਹਮਲੇ ‘ਚ ਜ਼ਖਮੀ ਹੋਏ ਜਵਾਨ ਨੂੰ ਰਾਜੌਰੀ ਦੇ ਫੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ਹੀਦ ਹੋਏ ਜਵਾਨਾਂ ਵਿਚੋਂ 4 ਜਵਾਨ ਪੰਜਾਬ ਦੇ ਹਨ। ਅੱਜ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪਿੰਡ ਪਹੁੰਚੀ ਸ਼ਹੀਦ ਜਵਾਨ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ

ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਤਲਵੰਡੀ ਭਰਥ ਵਿਖੇ ਪਹੁੰਚ ਚੁੱਕੀ ਹੈ। ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜਵਾਨ ਸੇਵਕ ਸਿੰਘ ਦਾ ਅੰਤਿਮ ਸਸਕਾਰ 

ਦੂਜੇ ਪਾਸੇ ਬਠਿੰਡਾ ਤਲਵੰਡੀ ਸਾਬੋ ਦੇ ਪਿੰਡ ਬਾਘਾ ਦੇ ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਗਈ ਹੈ। ਕਰੀਬ 10:00 ਵਜੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।

Leave a Reply

Your email address will not be published. Required fields are marked *