ਜਲੰਧਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ। ਇਸ ਮੌਕੇ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਾਅਦੇ ਚੇਤੇ ਕਰਵਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇੰਨ੍ਹੇ ਨੇ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ।
ਨਸ਼ੇ ਦੇ ਦਰਿਆ ਤੋਂ ਹੁਣ ਸਮੁੰਦਰ ਬਣਿਆ ਪੰਜਾਬ
ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉਥੇ ਹੀ ਕਾਨੂੰਨ ਵਿਵਸਥਾ ਵੀ ਵਿਗੜਦੀ ਜਾ ਰਹੀ ਹੈ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਹਿਲਾਂ ਨਸ਼ੇ ਦਾ ਦਰਿਆ ਸੀ ਹੁਣ ਸਮੁੰਦਰ ਬਣ ਗਿਆ ਹੈ।
ਪੰਜਾਬ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਆਮ ਆਦਮੀ ਪਾਰਟੀ ਨੇ
ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ 34 ਹਜ਼ਾਰ ਕਰੋੜ ਰੁਪਏ ਕਿੱਥੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ। ਇਸ ਮੌਕੇ ਸਿੱਧੂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਸਿਰਫ਼ ਝੂਠ ਹੀ ਵੇਚਿਆ ਹੈ।