Amritpal Singh News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਜਾਇਜ਼ ਹਿਰਾਸਤ ‘ਚ ਰੱਖਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਸੋਮਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਇਮਾਨ ਸਿੰਘ ਵੱਲੋਂ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ।
ਇਸ ਮੌਕੇ ਹਾਈ ਕੋਰਟ ਦਾ ਰਹਿਣਾ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਹੈ, ਕੀ ਸਲੰਡਰ, ਕੀ ਫਰਕ ਪੈਂਦਾ ਹੈ। ਹਾਈਕੋਰਟ ਨੇ ਪਟੀਸ਼ਨ ਨੂੰ ਖਤਮ ਕਰ ਦਿੱਤਾ ਹੈ।