ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਹੋਵੇਗਾ ਕੱਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਰਿਪੋਰਟ ਮੁਤਾਬਿਕ…

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਰਿਪੋਰਟ ਮੁਤਾਬਿਕ ਉਨ੍ਹਾਂ ਨੂੰ ਸਾਹ ਲੈਣ ਦੇ ਵਿੱਚ ਤਕਲੀਫ ਆਉਣ ਦੇ ਕਾਰਨ 16 ਅਪ੍ਰੈਲ ਨੂੰ ਮੁਹਾਲੀ ਦੇ ਫੋਰਟਿੰਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਨੇ 25 ਅਪ੍ਰੈਲ ਦੀ ਰਾਤ ਨੂੰ 7.42 ਦੇ ਸਮੇਂ ਦੇ ਕਰੀਬ ਆਖਰੀ ਸਾਹ ਲਏ ਹਨ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਦੇ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਦਫਤਰ ਵਿੱਚ ਰੱਖਿਆ ਗਿਆ ਹੈ। ਜਿਥੇ ਹੀ ਪੀਐਮ ਮੋਦੀ,ਹਰਿਆਣਾ ਵਿਧਾਨਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਹੋਰ ਵੀ ਅਕਾਲੀ ਨੇਤਾ ਅਤੇ ਉਨ੍ਹਾਂ ਦੇ ਸਮੱਰਥਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਰਿਪੋਰਟ ਮੁਤਾਬਿਕ ਉਨ੍ਹਾਂ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਬਠਿੰਡਾ ਤੱਕ ਦੁਪਹਿਰ ਤੋਂ ਬਾਅਦ ਕੱਢੀ ਜਾਵੇਗੀ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਨੂੰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ ਅਤੇ ਪਿੰਡ ਦੀ ਸ਼ਮਸ਼ਾਨ ਘਾਟ ਵਿੱਚ ਜਗ੍ਹਾ ਘੱਟ ਹੋਣ ਦੇ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਖੇਤ ਵਿੱਚ ਕੀਤਾ ਜਾਵੇਗਾ।

ਪ੍ਰਕਾਸ਼ ਸਿੰਘ ਬਾਦਲ ਦੇਸ਼ ਦੀ ਰਾਜ਼ਨੀਤੀ ਦੇ ਸਭ ਤੋਂ ਵੱਡੇ ਬਜੁਰਗ ਨੇਤਾ ਸਨ ਅਤੇ ਉਨ੍ਹਾਂ ਦਾ ਦਿਹਾਂਤ ਹੋਣ ਕਾਰਨ ਕੇਂਦਰ ਸਰਕਾਰ ਵੱਲੋਂ ਦੋ ਦਿਨ ਦਾ ਰਾਸ਼ਟਰੀ ਸੋਗ ਘੋਸ਼ਿਤ ਕਰ ਦਿੱਤਾ ਗਿਆ ਹੈ।

ਸਿਆਸੀ ਤੌਰ ਉੱਤੇ ਉਨ੍ਹਾਂ ਦਾ ਪ੍ਰਭਾਵ ਇਸ ਕਦਰ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਪੈਰੀ ਹੱਥ ਲਗਾਉਂਦੇ ਸੀ ਅਤੇ ਉਨ੍ਹਾਂ ਨੇ 75 ਸਾਲ ਦਾ ਸਫਲ ਰਾਜਨੀਤਿਕ ਜੀਵਨ ਬਤੀਤ ਕੀਤਾ ਜਿਸ ਦੌਰਾਨ ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਨੇ ਲਗਾਤਾਰ 11 ਵਾਰ ਚੋਣ ਵੀ ਜਿੱਤੇ ।

           

Leave a Reply

Your email address will not be published. Required fields are marked *