ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ, ਜਾਣੋ ਪੂਰਾ ਮਾਮਲਾ

ਮੋਗਾ:  ਉਚੇਰੀ ਪੜ੍ਹਾਈ ਕਰਨ ਲਈ ਗਏ ਕੈਨੇਡਾ (Canada)ਮਾਛੀਕੇ ਦੇ ਇਕ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖਬਰ ਸੁਣ ਕੇ ਹੀ ਪਿੰਡ ਵਿੱਚ ਸੋਗ ਦੀ ਲਹਿਰ…

ਮੋਗਾ:  ਉਚੇਰੀ ਪੜ੍ਹਾਈ ਕਰਨ ਲਈ ਗਏ ਕੈਨੇਡਾ (Canada)ਮਾਛੀਕੇ ਦੇ ਇਕ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖਬਰ ਸੁਣ ਕੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਮਿਲੀ ਜਾਣਕਾਰੀ ਦੇ ਮੁਤਾਬਿਕ ਸੁਖਦਰਸ਼ਨ ਸਿੰਘ ਨਾਮ ਦਾ ਨੌਜਵਾਨ ਉਰਫ ਸੀਪਾ ਪੁੱਤਰ ਜਗਸੀਰ ਸਿੰਘ ਵਾਸੀ ਮਾਛੀਕੇ ਦਾ ਰਹਿਣ ਵਾਲਾ ਹੈ। ਦੋ ਸਾਲ ਪਹਿਲਾਂ ਪਹਿਲ ਹੀ ਨੌਜਵਾਨ ਉੱਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।  

ਜਾਣੋ ਪੂਰਾ ਮਾਮਲਾ 
ਬੀਤੇ ਦਿਨੀਂ ਆਪਣੇ ਕੰਮ ਤੋਂ ਵਾਪਸ ਆ ਕੇ ਨਹਾਉਣ ਲੱਗਿਆ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਸ ਸੰਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਭਾਰਤ ਸਰਕਾਰ ਅਤੇ (Punjab Government) ਪੰਜਾਬ ਸਰਕਾਰ ਨੂੰ ਆਪਣੇ ਹੱਥੀਂ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਦੀ ਗੁਹਾਰ ਲਗਾਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਪੜ੍ਹਨ ਵਾਲਾ ਵਿਦਿਆਰਥੀ ਸੁਖਦਰਸ਼ਨ ਸਿੰਘ ਇੱਕ ਦਰਮਿਆਨੇ ਪਰਿਵਾਰ ਨਾਲ ਸਬੰਧ ਰੱਖਦਾ ਸੀ , ਜਿਸਦੇ ਮਾਪਿਆਂ ਨੇ ਉਸਦੇ ਚੰਗੇਰੇ ਭਵਿੱਖ ਲਈ ਆਪਣੀ ਜ਼ਮੀਨ ਵੇਚ ਕੇ ਉਸ ਨੂੰ ਪੜ੍ਹਨ ਲਈ ਭੇਜਿਆ ਸੀ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਮਾਤਾ-ਪਿਤਾ ਨੇ ਕਿਹਾ ਕਿ ਅਸੀਂ ਆਪਣੇ ਇਕਲੌਤੇ ਪੁੱਤ ਦੀ ਅੰਤਿਮ ਰਸਮ ਆਪਣੇ ਹੱਥੀਂ ਕਰਨਾ ਚਾਹੁੰਦੇ ਹਾਂ। ਇਸਦੇ ਨਾਲ ਹੀ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਮੇਰੀ ਆਖ਼ਰੀ ਇੱਛਾ ਹੈ ਕਿ ਮੈਂ ਆਪਣੇ ਭਰਾ ਦੀ ਅੰਤਿਮ ਰਸਮ ਉਸ ਦੇ ਸਿਰ ਸਿਹਰਾ ਸਜਾ ਕੇ ਅਤੇ ਹੱਥ ਤੇ ਗਾਨਾ ਬੰਨ੍ਹ ਕੇ ਕਰਾਂ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸੁਖਦਰਸ਼ਨ ਸਿੰਘ ਦੇ ਅੰਤਿਮ  ਸੰਸਕਾਰ ਲਈ ਜਾ ਤਾਂ ਪਰਿਵਾਰ ਨੂੰ ਆਪਣਾ ਪ੍ਰਭਾਵ ਵਰਤ ਕੇ ਵੀਜਾ ਜਾਰੀ ਕਰਵਾਉਣਾ ਚਾਹੀਦਾ ਹੈ ਨਹੀਂ ਤਾਂ ਉਕਤ ਨੌਜਵਾਨ ਸੁਖਦਰਸ਼ਨ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿੰਡ ਮਾਛੀਕੇ ਦੇ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਬਿਨ੍ਹਾਂ ਦੇਰੀ ਪੰਜਾਬ ਲਿਆਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। 

Leave a Reply

Your email address will not be published. Required fields are marked *