ਜਲੰਧਰ ਚੋਣ ਤੋਂ ਪਹਿਲਾਂ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ

Justice For Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਿਆ ਅਤੇ ਇਸ ਮੌਕੇ ਪੰਜਾਬ…

Justice For Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਿਆ ਅਤੇ ਇਸ ਮੌਕੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬੜਾ ਪਿੰਡ ਤੋਂ ਕੀਤੀ। ਇਹ ਸ਼ਨਿੱਚਰਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ। 

ਟੈਕਸ ਦੇਣ ਦੇ ਬਾਵਜੂਦ ਵੀ ਸੁਰੱਖਿਆ ਨਾ ਹੋਈ-

ਬਲਕੌਰ ਸਿੰਘ ਦਾ ਕਹਿਣਾ ਹੈ ਕਿ ਅਸੀ ਸਰਕਾਰ ਨੂੰ ਲੱਖਾਂ ਰੁਪਏ ਟੈਕਸ ਦਿੱਤਾ ਪਰ ਸਰਕਾਰ ਨੇ ਬੱਚੇ ਦੀ ਸੁਰੱਖਿਆ ਵਾਪਸ ਲੈ ਲਈ ਜਿਸ ਕਰਕੇ ਗੈਂਗਸਟਰਾਂ ਨੇ ਪੁੱਤ ਮਾਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰਾ ਬੱਚਾ ਵੀ ਵਿਦੇਸ਼ ਜਾ ਕੇ ਰਹਿ ਸਕਦਾ ਸੀ।

ਇਨਸਾਫ਼ ਦੀ ਗੁਹਾਰ 

ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਨਸਾਫ਼ ਲਈ ਗੁਹਾਰ ਲਗਾ ਰਹੇ ਹਾਂ ਪਰ ਸਰਕਾਰ ਸਾਡੀ ਸੁਣਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਮੈ ਤੁਹਾਡੇ ਦਰ ਉੱਤੇ ਆਇਆ ਹਾਂ।

‘ਆਪ’ ਨੂੰ ਨਾ ਪਾਓ ਵੋਟ 
ਬਲਕੌਰ ਸਿੰਘ ਨੇ ਬੀਤੇ ਸੋਮਵਾਰ ਵੀ ਲੋਕਾਂ ਨੂੰ ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ‘ਜਸਟਿਸ ਫਾਰ ਮੂਸੇਵਾਲਾ’ ਦੀਆਂ ਤਸਵੀਰਾਂ ਨੂੰ ਆਪਣੀ ਪ੍ਰੋਫਾਈਲ ਤਸਵੀਰ ਵਜੋਂ ਪਾਉਣ ਦੀ ਵੀ ਅਪੀਲ ਕੀਤੀ। ਬਲਕੌਰ ਸਿੰਘ ਨੇ ‘ਆਪ’ ਸਰਕਾਰ ‘ਤੇ ਸਿੱਧੂ ਮੂਸੇਵਾਲਾ ਕੇਸ ਨੂੰ ਦਬਾਉਣ ਅਤੇ ਉਸ ਨੂੰ ਇਨਸਾਫ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ “ਜਿਹੜਾ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ, ਉਸ ਨੂੰ ਸਰਕਾਰ ਵੱਲੋਂ ਦਬਾਇਆ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਹੋ ਸਕਦਾ ਹੈ ਕਿ ਹੁਣ ਸਰਕਾਰ ਇੱਕ ਨਵੀਂ ਵੀਡੀਓ ਵਾਇਰਲ ਕਰਕੇ ਕੋਈ ਨਵਾਂ ਡਰਾਮਾ ਕਰ ਸਕਦੀ ਹੈ। ਮੈਂ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ‘ਆਪ’ ਨੂੰ ਵੋਟ ਨਾ ਪਾਓ।”

Leave a Reply

Your email address will not be published. Required fields are marked *