ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਮਾਹੌਲ ਨੂੰ ਖਰਾਬ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਪੰਜਾਬ ਪੁਲਿਸ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣ ਦੀ ਲੋੜ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਆਈ ਟੀ ਆਈ ਵੱਲੋਂ ਕੀਤੀ ਜਾਏਗੀ ,ਅਸੀਂ SGPC ਦਾ ਧੰਨਵਾਦ ਕਰਦੇ ਹਾਂ, ਇਸ ਮਾਮਲੇ ਵਿੱਚ 5 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ, ਧਮਾਕੇ ਕਰਨ ਵਿੱਚ ਪਟਾਕੇ ਬਣਾਉਣ ਵਾਲੀ ਸਮਗਰੀ ਦੀ ਵਰਤੋਂ ਕੀਤੀ ਗਈ ਸੀ। ਇਸ ਦੇ ਨਾਲ ਹੀ DGP ਨੇ ਕਿਹਾ ਕਿ ਬੰਬ ਸਰਾਂ ਦੇ ਬਾਥਰੂਮ ਵਿੱਚ ਰੱਖਿਆ ਗਿਆ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ 3 ਧਮਾਕੇ ਕਬੂਲੇ ਗਏ ਹਨ। ਧਮਾਕੇ ਮਾਮਲੇ ਵਿੱਚ ਧਮਕੀਆਂ ਦੇ ਪਿੱਛੇ ਮੁਲਾਜ਼ਿਮ ਦੀ CCTV ਸਾਹਮਣੇ ਆਈ ਸੀ।
ਇਸ ਦੇ ਨਾਲ ਹੀ ਧਮਾਕਿਆਂ ਵਿੱਚ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ ਕਿਉਂਕਿ ਪੁਲਿਸ ਵੱਲੋਂ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਅੰਮ੍ਰਿਤਸਰ ‘ਚ ਘੱਟ ਤੀਬਰਤਾ ਵਾਲੇ ਬੰਬ ਧਮਾਕੇ ਦਾ ਮਾਮਲਾ ਸੁਲਝਿਆ।