NIA News: ਉੱਤਰ ਭਾਰਤ ਦੀਆਂ ਜੇਲ੍ਹਾਂ ‘ਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਜੇਲ੍ਹ ਭੇਜਣ ਦੀ ਤਿਆਰੀ, NIA ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

NIA News: ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਰਅਸਲ…

NIA News: ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਰਅਸਲ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਗ੍ਰਹਿ ਮੰਤਰਾਲੇ ਨੂੰ ਇਕ ਪੱਤਰ ਲਿਖਿਆ ਹੈ, ਜਿਸ ‘ਚ ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਜੇਲਾਂ ‘ਚ ਕੈਦ ਇਨ੍ਹਾਂ ਦੋਸ਼ੀਆਂ ਨੂੰ ਅੰਡੇਮਾਨ ਭੇਜਣ ਦੀ ਸਿਫਾਰਿਸ਼ ਕੀਤੀ ਗਈ ਹੈ। ਜੇਲ੍ਹਾਂ

ਸੂਤਰਾਂ ਅਨੁਸਾਰ ਐਨਆਈਏ ਗੈਂਗਸਟਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਵਿਕਲਪ ‘ਤੇ ਵੀ ਵਿਚਾਰ ਕਰ ਰਹੀ ਹੈ, ਜਿੱਥੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਇਸ ਵੇਲੇ ਬੰਦ ਹਨ। ਪਿਛਲੇ ਕੁਝ ਮਹੀਨਿਆਂ ‘ਚ ਗੈਂਗ ਵਾਰ ਅਤੇ ਜੇਲ ਦੇ ਅੰਦਰ ਗੈਂਗਸਟਰਾਂ ‘ਤੇ ਹੋਏ ਹਮਲੇ ਤੋਂ ਬਾਅਦ NIA ਇਸ ਕਦਮ ‘ਤੇ ਵਿਚਾਰ ਕਰ ਰਹੀ ਹੈ। ਇਸੇ ਲਈ ਏਜੰਸੀ ਨੇ ਬਦਨਾਮ ਗੈਂਗਸਟਰ ਨੂੰ ਸ਼ਿਫਟ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਹੈ।

ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਸੀ, ਪਰ ਇਹ ਇੱਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਰਾਜ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ। ਸੂਤਰ ਨੇ ਕਿਹਾ, “ਕਿਉਂਕਿ ਅੰਡੇਮਾਨ ਅਤੇ ਨਿਕੋਬਾਰ ਟਾਪੂ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ, ਅਤੇ ਇਸਦਾ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਪ੍ਰਕਿਰਿਆ ਘੱਟ ਸਮਾਂ ਲਵੇਗੀ। ਏਜੰਸੀ ਫਿਲਹਾਲ ਕਾਨੂੰਨੀ ਰਾਏ ਵੀ ਮੰਗ ਰਹੀ ਹੈ।

ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਐਨਆਈਏ ਨੇ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚੋਂ ਘੱਟੋ-ਘੱਟ 25 ਗੈਂਗਸਟਰਾਂ ਨੂੰ ਦੱਖਣੀ ਰਾਜਾਂ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਲਾਰੈਂਸ ਬਿਸ਼ਨੋਈ ਤੋਂ ਇਲਾਵਾ ਜਿਨ੍ਹਾਂ ਮੁੱਖ ਗੈਂਗਸਟਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਨ੍ਹਾਂ ‘ਚ ਹਕੀਮ ਬਾਬਾ ਚੇਨੂੰ, ਕੌਸ਼ਲ ਚੌਧਰੀ, ਅਮਰੀਕ ਸ਼ਾਮਲ ਹਨ ਜੋ ਦਿੱਲੀ, ਪੰਜਾਬ ਅਤੇ ਹਰਿਆਣਾ ਦੀਆਂ ਜੇਲਾਂ ‘ਚ ਬੰਦ ਹਨ।

ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 150 ਅਪਰਾਧੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਦੂਰ-ਦੁਰਾਡੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇਗਾ। NIA ਅਤੇ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸੰਵੇਦਨਸ਼ੀਲ ਕੈਦੀਆਂ ਦੇ ਤਬਾਦਲੇ ਨੂੰ ਲੈ ਕੇ ਅਹਿਮ ਬੈਠਕ ਕੀਤੀ ਹੈ।

2018 ਅਤੇ 2019 ਵਿੱਚ ਵੀ ਜੰਮੂ ਦੀ ਕਠੂਆ ਜੇਲ੍ਹ ਅਤੇ ਸ੍ਰੀਨਗਰ ਜੇਲ੍ਹ ਦੇ ਕੈਦੀਆਂ ਨੂੰ ਦਿੱਲੀ ਅਤੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਿਆਂਦਾ ਗਿਆ ਸੀ, ਐਨਆਈਏ ਅਤੇ ਮੰਤਰਾਲੇ ਦੇ ਅਧਿਕਾਰੀ ਵੀ ਇਸ ਪ੍ਰਕਿਰਿਆ ਦੀ ਸਮੀਖਿਆ ਕਰ ਰਹੇ ਹਨ। ਗੈਂਗਸਟਰਾਂ ਨੂੰ ਦੂਜੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਪਹਿਲੇ ਪੜਾਅ ਤਹਿਤ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਹੈ।

Leave a Reply

Your email address will not be published. Required fields are marked *