ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਚੰਡੀਗੜ੍ਹ:  ਦੇਸ਼ ਵਿਚ ਇਕ ਪਾਸੇ (Corona) ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਦੂਜੇ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਸ ਵਿਚਾਲੇ ਅੱਜ…

ਚੰਡੀਗੜ੍ਹ:  ਦੇਸ਼ ਵਿਚ ਇਕ ਪਾਸੇ (Corona) ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਦੂਜੇ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਸ ਵਿਚਾਲੇ ਅੱਜ ਐਤਵਾਰ ਨੂੰ ਫਿਰ ਤੋਂ (Petrol-Diesel Price) ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੁਣ ਮਈ ਦੇ ਮਹੀਨੇ ਵਿੱਚ Petrol-Diesel Price ਵਿੱਚ 12 ਦਿਨ ਦਾ ਵਾਧਾ ਹੋਇਆ ਹੈ। ਪੈਟਰੋਲ ਇਸ ਮਹੀਨੇ 3.24 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 2.94 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਦੇਖੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਦੀ ਕੀਮਤ (Petrol Price) ਵਿੱਚ 15-17 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ ਵਿਚ 25-29 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਮੁੰਬਈ ਤੇ ਜੈਪੁਰ ਵਿਚ, ਪੈਟਰੋਲ ਦੀ ਪ੍ਰਤੀ ਲੀਟਰ ਦੀ ਕੀਮਤ 100 ਦੇ ਨੇੜੇ ਪਹੁੰਚ ਗਈ ਹੈ। ਖੁਦਰਾ ਇੰਧਨ ਦੀ ਕੀਮਤ ਵਿਚ ਵਾਧੇ ਕਾਰਨ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਪਾਰ ਹੋ ਗਈ ਹੈ। 

1..ਐਤਵਾਰ ਨੂੰ ਰਾਜਧਾਨੀ (Delhi)ਦਿੱਲੀ ਵਿਚ ਪੈਟਰੋਲ 17 ਪੈਸੇ ਮਹਿੰਗਾ ਹੋ ਗਿਆ ਹੈ, ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 93.21 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ ਵੀ 27 ਪੈਸੇ ਵਧ ਕੇ 84.07 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 

ਇੱਥੇ ਪੜੋ ਹੋਰ ਖ਼ਬਰਾਂ: ਕਤਲ ਦੇ ਮਾਮਲੇ ਵਿਚ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

2. ਮੁੰਬਈ (Mumabi) ਵਿਚ ਪੈਟਰੋਲ ਦੀ ਕੀਮਤ 99.49 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ 91.30  ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਕੋਲਕਾਤਾ ਵਿਚ ਪੈਟਰੋਲ ਦੀ ਕੀਮਤ 93.27 ਪ੍ਰਤੀ ਲੀਟਰ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ 86.91 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

3. ਚੰਡੀਗੜ੍ਹ (Chandigarh) ਵਿਚ ਪੈਟਰੋਲ ਦੀ ਕੀਮਤ 89.66 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ 83.73  ​ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

Leave a Reply

Your email address will not be published. Required fields are marked *