ਚੰਡੀਗੜ੍ਹ: ਪੰਜਾਬ ਵਿਚ (Corona)ਕੋਰੋਨਾ ਮਾਮਲਿਆਂ ਕਰਕੇ ਸਕੂਲ ਕਾਲਜ ਕਾਫ਼ੀ ਸਮੇਂ ਤੋਂ ਬੰਦ ਹਨ। ਇਸ ਵਿਚਾਲੇ ਬੱਚਿਆਂ ਦੀ ਘਰ ਵਿਚ ਹੀ ਆਨਲਾਈਨ ਕਲਾਸਾਂ ਲਗਾਈ ਜਾ ਰਹੀਆਂ ਹਨ। ਅੱਜ ਪੰਜਾਬ ਸਰਕਾਰ ਨੇ (Schools)ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ (Punjab Schools Summer Holidays)ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ।
ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ Summer Holidays (ਛੁੱਟੀਆਂ) ਦੇਣ ਦਾ ਐਲਾਨ ਕੀਤਾ ਹੈ।
ਇੱਥੇ ਪੜੋ ਹੋਰ ਖ਼ਬਰਾਂ: ਕੋਰੋਨਾ ਦੇ ਵਧਦੇ ਕਹਿਰ ਕਰਕੇ ਇਸ ਸੂਬੇ ਵਿਚ 7 ਜੂਨ ਤੱਕ ਵਧਿਆ ਲਾਕਡਾਊਨ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਂਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ।
ਇੱਥੇ ਪੜੋ ਹੋਰ ਖ਼ਬਰਾਂ: ਖ਼ੂਨ ਦੇ ਰਿਸ਼ਤੇ ਹੋਏ ਤਾਰ ਤਾਰ, ਚਾਚੇ ਨੇ ਸਕੀ ਭਤੀਜੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ