ਸਾਬਕਾ ਸਰਪੰਚ ਦਾ ਹਮਲਾਵਰਾਂ ਨੇ ਵੱਢਿਆ ਗੁੱਟ, 10 ‘ਤੇ ਪਰਚਾ ਦਰਜ

ਗੁਰਦਾਸਪੁਰ (ਭੋਪਾਲ)- ਗੁਰਦਾਸਪੁਰ ਦੇ ਪਿੰਡ ਭਾਮ ਵਿਚ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਉਪਰ ਹਮਲਾ ਕਰ ਕਰ ਕੇ ਜਖਮੀ ਕਰ ਦਿੱਤਾ। ਇਸ ਦੌਰਾਨ ਉਸ ਦਾ ਗੁੱਟ…

ਗੁਰਦਾਸਪੁਰ (ਭੋਪਾਲ)- ਗੁਰਦਾਸਪੁਰ ਦੇ ਪਿੰਡ ਭਾਮ ਵਿਚ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਉਪਰ ਹਮਲਾ ਕਰ ਕਰ ਕੇ ਜਖਮੀ ਕਰ ਦਿੱਤਾ। ਇਸ ਦੌਰਾਨ ਉਸ ਦਾ ਗੁੱਟ ਵੱਢ ਦਿੱਤਾ ਗਿਆ। ਹਮਲੇ ਦੇ ਇਸ ਮਾਮਲੇ ਵਿਚ ਥਾਣਾ ਸ੍ਰੀ ਹਰਗੋਬਿੰਦਪੁਰ ਪੁਲਿਸ ਨੇ 10 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕੇ ਹਮਲਾ ਕਰਨ ਵਾਲੇ 4 ਤੋਂ ਜ਼ਿਆਦਾ ਨਿਹੰਗ ਸਿੰਘ ਸਨ।
ਇਹ ਵੀ ਪੜ੍ਹੋ- ਤੀਜੀ ਲਹਿਰ ਦਾ ਬੱਚਿਆਂ ਵਿਚ ਵਧੇਰੇ ਖਤਰਾ, ਇਹ ਵੈਕਸੀਨ ਸਾਬਿਤ ਹੋਵੇਗੀ ਗੇਮ ਚੇਂਜਰ : ਸਵਾਮੀਨਾਥਨ
ਪ੍ਰਾਪਤ ਜਾਣਕਾਰੀ ਮੁਤਾਬਕ ਇਸ ਮਾਮਲੇ ਵਿਚ ਜ਼ਖਮੀ ਸੁਖਵਿੰਦਰ ਸਿੰਘ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਜਦੋਂ ਉਹਨਾਂ ਦਾ ਪਤੀ ਸੁਖਵਿੰਦਰ ਸਿੰਘ ਪਿੰਡ ਵਿਚ ਹੋਈ ਬੱਚਿਆਂ ਦੀ ਮਾਮੂਲੀ ਲੜਾਈ ਦੇ ਫੈਸਲੇ ਦੌਰਾਨ ਉਥੇ ਪਹੁੰਚੇ ਸਨ। ਦੋਨਾਂ ਧਿਰਾਂ ਦਰਮਿਆਨ ਰਾਜੀਨਾਮੇ ਤੋਂ ਬਾਅਦ ਜਦੋਂ ਸੁਖਵਿੰਦਰ ਸਿੰਘ ਘਰ ਵਾਪਿਸ ਆ ਰਹੇ ਸਨ ਤਾਂ ਇਸੇ ਦੌਰਾਨ ਇਕ ਧਿਰ ਵਲੋਂ ਲਿਆਂਦੇ ਹੋਰ ਨਿਹੰਗ ਸਿੰਘਾਂ ਨੇ ਸੁਖਵਿੰਦਰ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਗੰਭੀਰ ਜ਼ਖਮੀ ਕਰ ਦਿਤਾ ਅਤੇ ਉਸ ਦਾ ਗੁੱਟ ਵੱਡ ਦਿੱਤਾ। ਮਨਜੀਤ ਕੌਰ ਨੇ ਇਨ੍ਹਾਂ ਹਮਲਾਵਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਮੁੰਬਈ ਇੰਡੀਅਨ ਦੇ ਇਸ ਖਿਡਾਰੀ ਨੇ ਰੋਹਿਤ ਸ਼ਰਮਾ ਬਾਰੇ ਕੀਤਾ ਵੱਡਾ ਖੁਲਾਸਾ
ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਏਐਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਮਾਮੂਲੀ ਲੜਾਈ ਦੇ ਫੈਸਲੇ ਦੌਰਾਨ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਗਏ ਸਨ। ਇਸ ਤੋਂ ਬਾਅਦ ਜਦੋਂ ਸੁਖਵਿੰਦਵਰ ਸਿੰਘ ਵਾਪਿਸ ਜਾ ਰਹੇ ਸਨ ਤਾਂ ਰਸਤੇ ਵਿਚ ਖੜੇ ਕੁਝ ਨਿਹੰਗ ਸਿੰਘ ਉਥੇ ਖੜੇ ਸਨ ਅਤੇ ਇਸੇ ਦੌਰਾਨ ਨਿਹੰਗ ਸਿੰਘ ਨੇ ਹਮਲਾ ਕਰਕੇ ਸੁਖਵਿੰਦਰ ਸਿੰਘ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਚ ਮਾਮਲਾ ਦਰਜ ਕਰਕੇ ਅੱਠ ਮੁਲਜ਼ਮਾਂ ਖਿਲਾਫ ਅਤੇ ਦੋ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *