ਲੁਧਿਆਣਾ: ਲੁਧਿਆਣਾ ਦੇ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਨਸ਼ਾ ਕਰ ਰਹੇ ਨੌਜਵਾਨ ਦੇ ਅਚਾਨਕ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਇਹ ਵੀਡੀਓ ਸਾਰੇ ਪਾਸੇ ਵਾਇਰਲ ਹੋ ਰਹੀ ਹੈ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਆਤਮ ਨਗਰ ਤੋਂ ਐਮਐਲਏ ਕੁਲਵੰਤ ਸਿੰਘ ਸਿੱਧੂ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ‘ਚ ਵਿਧਾਇਕ ਇਕ ਨੌਜਵਾਨ ਨੂੰ ਥੱਪੜ ਜੜ ਰਹੇ ਹਨ, ਕਥਿਤ ਤੌਰ ‘ਤੇ ਨੌਜਵਾਨ ‘ਤੇ ਨਸ਼ਾ ਕਰਨ ਦੇ ਇਲਜ਼ਾਮ ਲੱਗੇ ਹਨ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮਾਰਿਆ ਥੱਪੜ
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਗੱਲ ਸੁਣਨ ਤੋਂ ਪਹਿਲਾਂ ਹੀ ਉਹ ਸ਼ਾਇਦ ਕੈਮਰੇ ਅੱਗੇ ਤੈਸ਼ ‘ਚ ਆ ਗਏ ਤੇ ਵਿਧਾਇਕ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਤੱਕ ਨਹੀਂ ਮਿਲਿਆ। ਨੌਜਵਾਨ ਤੇ ਵਿਧਾਇਕ ਦੀ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ।
ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ
ਵਿਧਾਇਕ ਵੱਲੋਂ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵਿਧਾਇਕ ਦਾ ਕਹਿਣਾ ਹੈ ਕਿ ਨੌਜਵਾਨ ਨਸ਼ਾ ਕਰਦਾ ਸੀ ਉਸ ਨੂੰ ਰੋਕਿਆ ਸੀ ਇਸ ਕਰਕੇ ਥੱਪੜ ਮਾਰਿਆ ਸੀ।